ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ )
ਥਾਣਾ ਕਾਠਗੜ ਅਧੀਨ ਪੈਂਦੀ ਪੁਲਿਸ ਚੋਂਕੀ ਆਸਰੋਂ ਵੱਲੋਂ ਗਸ਼ਤ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਸ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਆਸਰੋਂ ਚੌਂਕੀ ਦੇ ਇੰਚਾਰਜ ਏਐਸਆਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਉੱਚ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਚਲਦਿਆਂ ਬੀਤੀ ਸ਼ਾਮ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਬਾ ਚੈਕਿੰਗ ਸ਼ੱਕੀ ਵਿਅਕਤੀਆਂ ਦੇ ਸਬੰਧ ਵਿੱਚ ਪਿੰਡ ਅਸਰੋਂ ਤੋਂ ਹੁੰਦੇ ਹੋਏ ਹਾਈਟੈਕ ਨਾਕਾ ਮੇਨ ਹਾਈਵੇ ਸਾਈਡ ਨੂੰ ਜਾ ਰਹੇ ਸੀ ਅਤੇ ਜਦੋਂ ਪੁਲਿਸ ਪਾਰਟੀ ਓਵਰ ਬ੍ਰਿਜ ਆਸਰੋਂ ਨੇੜੇ ਪਹੁੰਚੀ ਤਾਂ ਵਕਤ 4:40 ਵਜੇ ਦੇ ਕਰੀਬ ਸਾਹਮਣੇ ਤੂੰ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਪੁਲ ਦੇ ਹੇਠਾਂ ਵੱਲ ਨੂੰ ਮੁੜ ਪਿਆ ਤੇ ਉਸ ਨੇ ਆਪਣੀ ਪੈਂਟ ਦੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫਾਫੀ ਕੱਢ ਕੇ ਸੜਕ ਦੇ ਕੰਢੇ ਉੱਗੇ ਘਾਹ ਫੂਸ ਵਿੱਚ ਸੁੱਟ ਦਿੱਤੀ ਅਤੇ ਆਪ ਉਥੋਂ ਖਿਸਕਣ ਲੱਗਾ ਪਰੰਤੂ ਸ਼ੱਕ ਦੀ ਬਿਨਾਹ ‘ਤੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਬਨਿੰਦਰ ਸਿੰਘ ਉਰਫ ਬਨੀ ਪੁੱਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਰਾਏਪੁਰ ਥਾਣਾ ਕਾਠਗੜ੍ਹ ਦੱਸਿਆ। ਕਾਬੂ ਕੀਤੇ ਗਏ ਵਿਅਕਤੀ ਵੱਲੋਂ ਜਦੋਂ ਸੁੱਟੀ ਗਈ ਲਿਫਾਫੀ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।