ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ| ਅਤੇ ਕਿਸਾਨਾਂ ਵਿਚਕਾਰ ਹੋਈ ਮੀਟਿੰਗ ਜੋ ਕਿ ਬੇਸਿੱਟਾ ਰਹੀ|
ਮੀਟਿੰਗ ਦੌਰਾਨ ਹੰਗਾਮਾ ਹੋਣ ਦੀ ਸਥਿਤੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੀਟਿੰਗ ਵਿੱਚੋਂ ਹੀ ਛੱਡ ਕੇ ਚਲੇ ਗਏ ਜਿਸ ਤੇ ਕਿਸਾਨਾਂ ਨੇ ਦੋਸ਼ ਲਗਾਇਆ ਕਿ ਉਹਨਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਇੱਕ ਹੋਰ ਮੀਟਿੰਗ ਦਾ ਬੁਲਾਉਣ ਦਾ ਐਲਾਨ ਕੀਤਾ ਗਿਆ ਸੀ ਜੋ ਕਿ 16 ਮਾਰਚ ਨੂੰ ਬੁਲਾਈ ਜਾਣੀ ਸੀ ਪਰ ਸਰਕਾਰ ਵੱਲੋਂ ਕੋਈ ਜਵਾਬ ਨਾ ਮਿਲਣ ਕਰਕੇ 16 ਮਾਰਚ ਨੂੰ ਮੀਟਿੰਗ ਨਾ ਹੋ ਸਕੀ| ਇਸ ਬਾਰੇ ਕਿਸਾਨਾਂ ਨੇ ਮੁੱਖ ਮੰਤਰੀ ਦੇ ਰਵਈਏ ਦਾ ਵਿਰੋਧ ਕਰਦੇ ਹੋਏ ਆਪਣੀਆਂ ਮੰਗਾਂ ਮਨਵਾਉਣ ਲਈ ਆਪਣਾ ਅੰਦੋਲਨ ਤੇਜ਼ ਕਰਨ ਦੀ ਗੱਲ ਆਖੀ|
ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਉਹ ਹੁਣ 26 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ 34 ਦੇ ਮੈਦਾਨ ਵਿੱਚ ਇਕੱਠੇ ਹੋਣਗੇ ਅਤੇ ਉਥੋਂ ਹੀ ਉਹ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨਗੇ| ਇਥੇ ਜ਼ਿਕਰ ਯੋਗ ਹੈ ਕਿ 26 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ|
ਇਸ ਦੌਰਾਨ ਕਿਸਾਨਾਂ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਨੂੰ ਇਹਦੀਆਂ ਮੰਗਾਂ ਨੂੰ ਲਗਾਤਾਰ ਅਣਗੋਲਿਆਂ ਕਰ ਰਹੀ ਹੈ ਜਿਸ ਵਿੱਚ ਐਮਐਸਪੀ ਗਰੰਟੀ ਕਰਜਾ ਮਾਫੀ ਤੇ ਹੋਰ ਮਹੱਤਵਪੂਰਨ ਮੰਗਾ ਲਈ ਆਵਾਜ਼ ਚੁੱਕੀ ਜਾ ਰਹੀ ਹੈ ਤੇ ਸਰਕਾਰ ਉਹਨਾਂ ਵੱਲ ਧਿਆਨ ਨਹੀਂ ਦੇ ਰਹੀ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਉਹ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ|