ਬਿਲ ਪਾਸ ਹੋ ਜਾਂ ਦੀ ਸੂਰਤ ਵਿੱਚ ਦੇਸ਼ ਭਰ ਵਿੱਚ ਇੱਕ ਵੱਡਾ ਅੰਦੋਲਨ ਸ਼ੁਰੂ ਕਰਨ ਦੀ ਚੇਤਾਵਨੀ
ਨਵੀ ਦਿੱਲੀ
ਦਿੱਲੀ ਦੇ ਜੰਤਰ-ਮੰਤਰ ‘ਤੇ ਵਕਫ਼ (ਸੋਧ) ਬਿਲ ਦੇ ਖਿਲਾਫ ਅੱਜ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ ਜਿਸ ਵਿੱਚ ਏਆਈਐਮਆਈਐਮ ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਵੀ ਸ਼ਾਮਲ ਹੋਏ ਹਨ। ਇਸ ਵਿਰੋਧ ਪ੍ਰਦਰਸ਼ਨ ਵਿੱਚ ਵੱਖ-ਵੱਖ ਮੁਸਲਿਮ ਅਤੇ ਸਮਾਜਕ ਸੰਗਠਨਾਂ ਦੇ ਪ੍ਰਤੀਨਿਧੀਆਂ ਦੇ ਨਾਲ-ਨਾਲ ਕਈ ਵਿਰੋਧੀ ਸੰਸਦ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਬਾਰੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਸੀ। ਪਰਸਨਲ ਲਾਅ ਬੋਰਡ ਪਹਿਲਾਂ 13 ਮਾਰਚ ਨੂੰ ਵਿਰੋਧ ਪ੍ਰਦਰਸ਼ਨ ਕਰਨ ਵਾਲਾ ਸੀ, ਪਰ ਸੰਸਦ ਦੀ ਸੰਭਾਵਿਤ ਛੁੱਟੀ ਕਾਰਨ, ਬਹੁਤ ਸਾਰੇ ਸੰਸਦ ਮੈਂਬਰਾਂ ਨੇ ਸ਼ਾਮਲ ਹੋਣ ਤੋਂ ਅਸਮਰੱਥਾ ਜ਼ਾਹਰ ਕੀਤੀ, ਜਿਸ ਕਾਰਨ ਇਸ ਨੇ ਪ੍ਰੋਗਰਾਮ ਬਦਲ ਦਿੱਤਾ। ਇਲਿਆਸ ਨੇ ਕਿਹਾ ਕਿ ਬੋਰਡ ਦੇ ਪ੍ਰਤੀਨਿਧੀਆਂ ਨੇ ਜਨਵਰੀ ਅਤੇ ਫ਼ਰਵਰੀ ਵਿੱਚ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਅਤੇ ਜੇਡੀ(ਯੂ) ਪ੍ਰਧਾਨ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦਾ ਸਮਰਥਨ ਮੰਗਿਆ ਸੀ, ਪਰ ਇਹ ਦੋਵੇਂ ਪਾਰਟੀਆਂ ਇਸ ਸਮੇਂ ਕੇਂਦਰ ਸਰਕਾਰ ਦੇ ਨਾਲ ਖੜੀਆਂ ਹਨ।
ਉਨ੍ਹਾਂ ਦੇ ਅਨੁਸਾਰ, ਲਗਭਗ ਪੰਜ ਕਰੋੜ ਮੁਸਲਮਾਨਾਂ ਨੇ ਈ-ਮੇਲ ਰਾਹੀਂ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਨੂੰ ਆਪਣੀ ਰਾਏ ਦਿੱਤੀ, ਪਰ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਉਨ੍ਹਾਂ ਨੇ ਦੁਹਰਾਇਆ ਕਿ ਜੇਕਰ ਇਹ ਬਿਲ ਪਾਸ ਹੋ ਜਾਂਦਾ ਹੈ, ਤਾਂ ਦੇਸ਼ ਭਰ ਵਿੱਚ ਇੱਕ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਬਿਲ ਨੂੰ ਮੌਜੂਦਾ ਸੈਸ਼ਨ (ਬਜਟ ਸੈਸ਼ਨ ਦੇ ਦੂਜੇ ਪੜਾਅ) ਵਿੱਚ ਪੇਸ਼ ਕਰ ਸਕਦੀ ਹੈ।