ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ)
ਬੀਤੇ ਦਿਨ ਬਲਾਚੌਰ ਵਿਖੇ ਜੁੜੇਗਾ ਬਲਾਕ ਜਿੱਤੇਗੀ ਕਾਂਗਰਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਲਾਚੌਰ ਵਿਖੇ ਬਲਾਕ ਬਲਾਚੌਰ ਅਤੇ ਬਲਾਕ ਸੜੋਆ ਦੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਕਮੇਟੀ ਮੈਂਬਰਾਂ ਦੇ ਵੇਰਵਾ ਲਿਆ ਗਿਆ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਲਏ ਗਏ। ਇਸ ਉਪਰੰਤ ਉਨ੍ਹਾਂ ਨੇ ਹਲਕਾ ਬਲਾਚੌਰ ਦੇ ਮੰਡਲ ਪ੍ਰਧਾਨ ਅਤੇ ਮੰਡਲ ਕਮੇਟੀਆਂ ਦੇ ਮੈਂਬਰ ਸਾਹਿਬਾਨਾਂ ਨਾਲ ਵੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਸਾਂਝੇ ਕੀਤੇ। ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ ਬਲਾਚੌਰ ਵੱਲੋਂ ਸਮੂਹ ਲੀਡਰਸ਼ਿਪ ਨੂੰ ਵਿਸ਼ਵਾਸ ਜਤਾਇਆ ਗਿਆ ਕਿ ਬਲਾਚੌਰ ਵਿਖੇ ਕਾਂਗਰਸ ਇੱਕਜੁਟ ਹੈ ।

ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬਲਾਚੌਰ ਦਾ ਹਰ ਵਰਕਰ ਕਾਂਗਰਸ ਪਾਰਟੀ ਲਈ ਦਿਨ ਰਾਤ ਹਰ ਸਮੇਂ ਹਾਜ਼ਰ ਹੈ, ਉਨਾਂ ਕਿਹਾ ਕਿ ਆਉਣ ਵਾਲੀਆਂ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਵਰਕਰ ਦੀ ਮਿਹਨਤ ਸਦਕਾ ਕਾਂਗਰਸ ਪਾਰਟੀ ਵਧੇਰੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਇਸ ਮੋਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਆਲ ਇੰਡੀਆ ਕਾਂਗਰਸ ਕਮੇਟੀ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਸ੍ਰੀ ਰਵਿੰਦਰ ਉੱਤਮ ਰਾਓ ਡਾਲਵੀ, ਕੇ.ਪੀ.ਰਾਣਾ ਸਾਬਕਾ ਸਪੀਕਰ, ਡਾ. ਅਮਰ ਸਿੰਘ ਸਾਂਸਦ ਫਤਹਿਗੜ੍ਹ ਸਾਹਿਬ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜੁਆਇੰਟ ਖਜਾਨਚੀ ਅਤੇ ਪੰਜਾਬ ਦੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਗਗਨਦੀਪ ਸਿੰਘ ਬੋਬੀ ਚੇਅਰਮੈਨ ਰਾਜੀਵ ਗਾਂਧੀ ਪੰਚਾਇਤੀ ਰਾਜ ਪੰਜਾਬ, ਅਸ਼ਵਨੀ ਸ਼ਰਮਾ ਜ਼ਿਲ੍ਹਾ ਪ੍ਰਧਾਨ ਰੋਪੜ, ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਰ ਬਲਾਚੌਰ, ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ ਅਤੇ ਸਥਾਨਕ ਲੀਡਰਸ਼ਿਪ ਹਾਜ਼ਰ ਸਨ।