Monday, March 17, 2025

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਨਹੀਂ ਹੁਣ ਖੈਰ, ਸੀ.ਸੀ.ਟੀ.ਵੀ ਕੈਮਰਿਆਂ ਦੀ ਰਹੇਗੀ ਨਜ਼ਰ

ਮਾਲੇਰਕੋਟਲਾ ਵਿਖੇ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਕੱਟੇ ਚਲਾਨ

ਪੁਲਿਸ ਵੱਲੋਂ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ

ਮਾਲੇਰਕੋਟਲਾ
ਐਸ.ਐਸ.ਪੀ ਮਾਲੇਰਕੋਟਲਾ ਸ. ਗਗਨ ਅਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਕਮ ਟਰੈਫਿਕ ਮਾਲੇਰਕੋਟਲਾ ਸ. ਰਣਜੀਤ ਸਿੰਘ ਬੈਂਸ ਅਤੇ ਇੰਚਾਰਜ ਟਰੈਫਿਕ ਐਸ.ਆਈ ਬਲਵੀਰ ਸਿੰਘ ਅਤੇ ਏ.ਐਸ.ਆਈ ਗੁਰਮੁਖ ਸਿੰਘ ਵੱਲੋਂ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਨਾਲ ਸ਼ਹਿਰ ਵਿੱਚ ਬਹੁਤ ਹੱਦ ਤੱਕ ਟ੍ਰੈਫਿਕ ਸਮੱਸਿਆ ਨੂੰ ਹੱਲ ਕੀਤਾ ਗਿਆ ਹੈ। ਇਸ ਵਿੱਚ ਸ਼ਹਿਰ ਦੇ ਆਮ ਲੋਕਾਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ। ਪੰਜਾਬ ਸਰਕਾਰ ਅਤੇ ਮਾਨਯੋਗ ਏ.ਡੀ.ਜੀ ਟਰੈਫਿਕ ਜੀ ਦੀਆਂ ਹਦਾਇਤਾਂ ਅਨੁਸਾਰ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਵੀਂ ਸੁਰੂ ਕੀਤੀ ਈ-ਚਲਾਨ ਪ੍ਰਣਾਲੀ ਰਾਹੀਂ ਟਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਖਿਲ਼ਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲੜੀ ਦੇ ਤਹਿਤ ਮਾਲੇਰਕੋਟਲਾ ਕੰਟਰੋਲ ਰੂਮ ਪਰ ਸਥਾਪਿਤ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਦਿਆਂ ਈ-ਚਲਾਨ ਮਸ਼ੀਨ ਰਾਹੀਂ ਆਨਲਾਇਨ ਚਲਾਨ ਕੀਤੇ ਜਾ ਰਹੇ ਹਨ। ਜਿਸ ਵਿੱਚ ਮੁੱਖ ਤੌਰ ਤੇ ਟਰੈਫਿਕ ਚਲਾਨ ਤਿੰਨ ਸਵਾਰੀ, ਗਲਤ ਪਾਰਕਿੰਗ ਅਤੇ ਟ੍ਰੈਫਿਕ ਨਾਕੇ ਪਰ ਪੁਲਿਸ ਇਸ਼ਾਰੇ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਕੀਤੇ ਰਹੇ ਹਨ।

ਇਸ ਤੋਂ ਇਲਾਵਾ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਕਮ ਟਰੈਫਿਕ ਮਾਲੇਰਕੋਟਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਅਤੇ ਪਬਲਿਕ ਲਈ ਕਾਰ ਪਾਰਕਿੰਗ ਲਈ ਸ਼ਹਿਰ ਵਿੱਚ ਵੱਖਵੱਖ ਥਾਵਾਂ (ਕਾਲੀ ਮਾਤਾ ਮੰਦਰ ਦੇ ਪਿਛਲੇ ਪਾਸੇ, ਕਲੱਬ ਚੌਂਕ ਨੇੜ੍ਹੇ ਕੈਪੀਟਲ ਬੈਂਕ, ਸਰਹੰਦੀ ਗੇਟ ਸਾਹਮਣੇ ਇੰਪਰੂਵਮੈਂਟ ਟਰੱਸਟ ਦੀ ਜਗ੍ਹਾ ਵਿੱਚ, ਹਨੂੰਮਾਨ ਮੰਦਰ) ਤੇ ਪ੍ਰਾਈਵੇਟ ਤੌਰ ਤੇ ਪਬਲਿਕ ਦੇ ਸਹਿਯੋਗ ਨਾਲ ਕਾਰ ਪਾਰਕਿੰਗ ਖੋਲੀਆਂ ਗਈਆਂ ਹਨ। ਜਿਸ ਸਬੰਧੀ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਵਾਹਨਾਂ ਦੀ ਸਹੀ ਜਗ੍ਹਾ ਪਾਰਕਿੰਗ ਕਰਨ ਅਤੇ ਦੋ ਪਹੀਆ ਵਾਹਨ ਪਰ ਤਿੰਨ ਸਵਾਰੀ ਸਫਰ ਕਰਨ ਤੋਂ ਗੁਰੇਜ ਕਰਨ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।

Related Articles

LEAVE A REPLY

Please enter your comment!
Please enter your name here

Latest Articles