ਹੁਸ਼ਿਆਰਪੁਰ:
ਹਰਜਿੰਦਰ ਸਿੰਘ ਧਾਮੀ ਨਾਲ ਅੰਤ੍ਰਿੰਗ ਕਮੇਟੀ ਦੀ ਲੰਬੀ ਮੀਟਿੰਗ ਦੇ ਬਾਅਦ, ਸੁਰਜੀਤ ਸਿੰਘ ਤੁਗਲਵਾਦ ਨੇ ਬਾਹਰ ਆ ਕੇ ਕਿਹਾ ਕਿ ਧਾਮੀ ਨਾਲ ਵਿਚਾਰ-ਚਰਚਾ ਹੋਈ ਹੈ ਅਤੇ ਉਹਨਾਂ ਨੇ ਇੱਕ ਦਿਨ ਦਾ ਸਮਾਂ ਮੰਗਿਆ ਹੈ, ਜਿਸ ਤੋਂ ਬਾਅਦ ਉਹ ਆਪਣਾ ਫੈਸਲਾ ਸੁਣਾਉਣਗੇ। ਉਹਨਾਂ ਨੇ ਦੱਸਿਆ ਕਿ ਧਾਮੀ ਦੇ ਫੈਸਲੇ ‘ਤੇ ਕਾਫੀ ਵਿਚਾਰ-ਵਿਮਰਸ਼ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕੱਲ੍ਹ ਧਾਮੀ ਆਪਣਾ ਅਹੁਦਾ ਸੰਭਾਲ ਲੈਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਧਾਮੀ ਨੇ ਐਸਜੀਪੀਸੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਅਤੇ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਧਾਮੀ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਕਮੇਟੀ ਦੇ ਸਾਰੇ ਮੈਂਬਰ ਹਰਜਿੰਦਰ ਸਿੰਘ ਧਾਮੀ ਦੇ ਘਰ ਪਹੁੰਚੇ ਅਤੇ ਉਸ ਨਾਲ ਵਿਚਾਰ-ਚਰਚਾ ਕੀਤੀ। ਮੀਟਿੰਗ ਵਿੱਚ ਰਘੂਜੀਤ ਸਿੰਘ ਵਿਰਕ, ਬਲਦੇਵ ਸਿੰਘ ਕਲਿਆਣ, ਸ਼ੇਰ ਸਿੰਘ ਮੰਡਵਾਲਾ, ਸੁਰਜੀਤ ਸਿੰਘ ਤੁਗਲਵਾਦ, ਰਵਿੰਦਰ ਸਿੰਘ ਖਾਲਸਾ, ਕੁਲਵੰਤ ਸਿੰਘ, ਪਰਮਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।