ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੁਰਤ ਬਹਾਲ ਕੀਤੀਆਂ ਜਾਣ
28 ਮਾਰਚ ਨੂੰ ਸ੍ਰੀ ਦਰਬਾਰ ਸਾਹਿਬ ਦੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਵੱਡੇ ਇਕੱਠ ਦਾ ਐਲਾਨ
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਕੀਤੀ ਗਈ ਨਵੇਂ ਜਥੇਦਾਰਾਂ ਦੀ ਨਿਯੁਕਤੀ ਰੱਦ ਕਰਨ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਤ੍ਰਿੰਗ ਕਮੇਟੀ ਵਲੋਂ ਕੀਤੀ ਗਈ ਨਵੇਂ ਜਥੇਦਾਰਾਂ ਦੀ ਨਿਯੁਕਤੀ ਸਬੰਧੀ ਪੂਰੇ ਸੂਬੇ ’ਚ ਨਿਹੰਗ ਜਥੇਬੰਦੀਆਂ, ਬਾਬਾ ਬੁੱਢਾ ਦਲ, ਦਲ ਖ਼ਾਲਸਾ, ਬਾਗੀ ਧੜੇ ਆਦਿ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਗਟ ਕੀਤਾ ਹੈ। ਇਸ ਦੇ ਚਲਦੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਵੀ ਅਪਣੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਨਵੇਂ ਜਥੇਦਾਰਾਂ ਦੀਆ ਕੀਤੀਆਂ ਨਿਯੁਕਤੀ ਨੂੰ ਰੱਦ ਕਰਨ ਦੀ ਕੀਤੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਵਲੋਂ 28 ਮਾਰਚ ਨੂੰ ਸ੍ਰੀ ਦਰਬਾਰ ਸਾਹਿਬ ਦੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਵੱਡਾ ਇਕੱਠ ਐਲਾਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੰਘ ਸਾਹਿਬਾਨਾਂ ਦੀ ਕਿਵੇਂ ਅਕਾਲੀ ਆਗੂਆਂ ਨੇ ਕਿਰਦਾਰਕੁਸ਼ੀ ਕੀਤੀ ਹੈ ਇਹ ਦੇਖ ਕੇ ਸ਼ਰਮ ਨਾਲ ਸਿਰ ਝੁਕ ਰਿਹਾ ਹੈ। ਤਖ਼ਤਾਂ ’ਤੇ ਬੈਠੇ ਜਥੇਦਾਰਾਂ ਨੂੰ ਅਪਣੀ ਨਿੱਜੀ ਚੌਧਰ ਲਈ ਨੀਵਾਂ ਦਿਖਾਉਣਾ ਇਹ ਕਿੱਥੋਂ ਦੀ ਸਿੱਖੀ ਤੇ ਅਕਾਲੀਪੁਣਾ ਹੈ? ਅਫ਼ਸੋਸ ਇਹ ਜੋ ਕੀਤਾ ਜਾ ਰਿਹਾ ਹੈ ਇਹ ਅਰਦਾਸ ਦੀ ਉਲੰਘਣਾ ਹੈ। ਸ਼੍ਰੋਮਣੀ ਗੁਰਦੁਆਰੀ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ’ਤੇ ਦਬਾਅ ਹੈ। ਉਨ੍ਹਾਂ ਕਿਹਾ ਕਿ ਅੰਦਰੋਂ ਹਰ ਮੈਂਬਰ ਮਹਿਸੂਸ ਕਰਦਾ ਕਿ ਇਹ ਗ਼ਲਤ ਹੋਇਆ ਪਰ ਉਹ ਮਜਬੂਰੀਆਂ ਤੇ ਦਬਾਅ ਕਾਰਨ ਕੁੱਝ ਨਹੀਂ ਬੋਲ ਰਹੇ। ਓਹਨਾ ਨੇ ਗਿਆਨੀ ਰਘਬੀਰ ਸਿੰਘ, ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਤੁਰਤ ਬਹਾਲ ਕਰਨ ਤੇ 10 ਮਾਰਚ ਨੂੰ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਨੂੰ ਰੱਦ ਕਰਨ ਦੀ ਮੰਗ ਕੀਤੀ