
ਬੀਤੇ ਕਈ ਦਿਨਾਂ ਤੋਂ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਦੇ ਚਲਦੇ ਐੱਸ ਜੀ ਪੀ ਸੀ ਪ੍ਰਧਾਨ ਦਾ ਅਹੁਦਾ ਖਾਲੀ ਚੱਲ ਰਿਹਾ ਸੀ . ਐੱਸ ਜੀ ਪੀ ਸੀ ਕਮੇਟੀ ਦੇ ਮੇਂਬਰ ਲਗਾਤਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਸਨ ਜੋ ਕੇ ਅੱਜ ਸਫਲ ਹੋ ਗਈਆਂ . ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੇ ਮੈਬਰਾਂ ਵੱਲੋਂ ਹੁਸ਼ਿਆਰਪੁਰ ਵਿਖੇ ਓਹਨਾ ਦੇ ਨਿਵਾਸ ਤੇ ਮੀਟਿੰਗ ਕਰਨ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਅੱਜ ਸੁਖਬੀਰ ਸਿੰਘ ਬਾਦਲ ਦੀ ਮੀਟਿੰਗ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਹ ਦੋ ਚਾਰ ਦਿਨਾਂ ਵਿੱਚ ਹੀ ਆਪਣਾ ਅਹੁਦਾ ਸੰਭਾਲ ਲੈਣਗੇ। ਦੱਸ ਦਈਏ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅਸਤੀਫਾ ਦੇ ਦਿੱਤਾ ਗਿਆ ਸੀ, ਜੋ ਕਿ ਮਨਜ਼ੂਰ ਨਹੀਂ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸਨ।