ਨਵਾਂਸ਼ਹਿਰ (ਜਤਿੰਦਰਪਾਲ ਸਿੰਘ ਕਲੇਰ )
ਬਲਾਚੌਰ ਦੇ ਨਜ਼ਦੀਕੀ ਪਿੰਡ ਭਰਥਲਾ ਦੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਧਰਮਪਾਲ ਦੇ ਭਤੀਜੇ ਨੋਜਵਾਨ ਕਾਂਗਰਸੀ ਆਗੂ ਪਿ੍ੰਸ ਪਵਾਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸਾਂਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ,ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ ਪੀ ਅਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਗਰੂਰ ਤੋਂ ਸਾਬਕਾ ਸਾਂਸਦ ਵਿਜੇ ਇੰਦਰ ਸਿੰਗਲਾ ਅਤੇ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਕਾਫ਼ੀ ਖਰਾਬ ਹੈ | ਜਿਸਦੇ ਚੱਲਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਉਹ ਭਾਰੀ ਬਹੁਮਤ ਨਾਲ ਕਾਂਗਰਸ ਨੂੰ ਜਿਤਾ ਕੇ ਸਤਾ ਵਿੱਚ ਲਿਆਉਣ ਲਈ ਦਿਨ ਰਾਤ ਮਿਹਨਤ ਕਰਨਗੇ |