ਜਲੰਧਰ ਇੰਪਰੂਵਮੈਂਟ ਟਰੱਸਟ ਦੀ ਨਵ-ਨਿਯੁਕਤ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਟਰੱਸਟੀ ਡਾ. ਜਸਬੀਰ ਸਿੰਘ, ਹਰਚਰਨ ਸਿੰਘ ਸੰਧੂ, ਆਤਮਪ੍ਰਕਾਸ਼ ਸਿੰਘ ਬਬਲੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਮੰਤਰੀ ਡਾ.ਰਵਜੋਤ ਸਿੰਘ, ਪੰਜਾਬ ਟੂਰਜਰਿਜਮ ਅਤੇ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਹਾਜ਼ਰ ਸਨ।
ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਬਲਕਾਰ ਸਿੰਘ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਮੇਅਰ ਵਨੀਤ ਧੀਰ, ਡਿਪਟੀ ਮੇਅਰ ਮਲਕੀਤ ਸੁਭਾਨਾ, ਪਵਨ ਟੀਨੂੰ, ਚੰਦਨ ਗਰੇਵਾਲ, ਹਲਕਾ ਇੰਚਾਰਜ ਨਾਰਥ ਦਿਨੇਸ਼ ਢੱਲ, ਗੁਰਿੰਦਰ ਸਿੰਘ ਜਮਸ਼ੇਰ ਵੀ ਹਾਜ਼ਰ ਸਨ। ਸਾਰੇ ਸੀਨੀਅਰ ਆਗੂਆਂ ਨੇ ਰਾਜਵਿੰਦਰ ਕੌਰ ਥਿਆੜਾ ਦਾ ਲੱਡੂ ਖਿਲਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦੇ ਪੁੱਤਰ ਅਤੁਲ ਨੇ ਥਿਆੜਾ ਦਾ ਸਨਮਾਨ ਕੀਤਾ।
ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਰਾਜਵਿੰਦਰ ਕੌਰ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।
ਕੈਬਨਿਟਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ। ਅੱਜ ਪੰਜਾਬ ਰੰਗਲਾ ਪੰਜਾਬ ਬਣ ਰਿਹਾ ਹੈ। ਆਮ ਆਦਮੀ ਪਾਰਟੀ ਵਿੱਚ ਔਰਤਾਂ ਦੀ ਬਹੁਤ ਕਦਰ ਕੀਤੀ ਜਾਂਦੀ ਹੈ। ਸਾਡੀ ਪਾਰਟੀ ਨੇ ਔਰਤਾਂ ਨੂੰ ਸਨਮਾਨ ਦਿੱਤਾ ਹੈ। ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਜਾਬ ਟੂਰਿਜ਼ਮ ਐਂਡ ਕਲਚਰਲ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਰਾਜਵਿੰਦਰ ਕੌਰ ਦੀ ਜੁਆਇਨਿੰਗ ਅੱਜ ਹੋ ਗਈ ਹੈ। ਰਾਜਵਿੰਦਰ ਨੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦੇ ਨਾਲ ਕੰਮ ਕੀਤਾ ਹੈ, ਉਨ੍ਹਾਂ ਦੀਆਂ ਸੇਵਾਵਾਂ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਕਾਰਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਵਿੰਦਰ ਕੌਰ ਥਿਆੜਾ ਨੂੰ ਜਲੰਧਰ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਵਿੰਦਰ ਕੌਰ ਕਈ ਵਾਰ ਜਲੰਧਰ ਵਿੱਚ ਹੋਣ ਵਾਲੇ ਹਰ ਕੰਮ ਬਾਰੇ ਸਰਕਾਰ ਨੂੰ ਚਿੰਤਾ ਜ਼ਾਹਰ ਕਰਦੀ ਰਹੀ ਹੈ। ਅਜਿਹੇ ‘ਚ ਉਹ ਭਵਿੱਖ ‘ਚ ਵੀ ਜਲੰਧਰ ਲਈ ਚੰਗਾ ਕੰਮ ਕਰੇਗੀ।
ਅਹੁਦਾ ਸੰਭਾਲਣ ਤੋਂ ਬਾਅਦ, ਰਾਜਵਿੰਦਰ ਕੌਰ ਥਿਆੜਾ ਨੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ ਅਤੇ ਲੋਕਾਂ ਦੇ ਰੁਕੇ ਹੋਏ ਕੰਮ ਜਲਦੀ ਕਰਵਾਏ ਜਾਣਗੇ।