Thursday, March 20, 2025

ਡਵੀਜ਼ਨਲ ਕਮਿਸ਼ਨਰ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ ) 

ਪੰਜਾਬ ਸਰਕਾਰ ਵੱਲੋਂ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ‘ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਨਵਾਂਸ਼ਹਿਰ ਵਿਖੇ ਸਰਕਾਰੀ ਮੈਡੀਕਲ ਕਾਲਜ ਦਾ ਨੀਹ ਪੱਥਰ ਵੀ ਰੱਖਣਗੇ। ਇਨ੍ਹਾਂ ਸਮਾਗਮਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਵੀਜ਼ਨਲ ਕਮਿਸ਼ਨਰ ਰੂਪਨਗਰ ਗੁਰਪ੍ਰੀਤ ਕੌਰ ਸਪਰਾ ਵੱਲੋਂ 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਦੀ ਮੌਜੂਦਗੀ ਵਿਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਸਮਾਗਮਾਂ ਲਈ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਸੇਵਾ ਭਾਵਨਾ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਪੰਡਾਲ, ਸਟੇਜ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਸਾਊਂਂਡ ਸਿਸਟਮ, ਪੀਣ ਵਾਲੇ ਪਾਣੀ, ਫਾਇਰ ਬ੍ਰਿਗੇਡ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ, ਪ੍ਰਚਾਰ-ਪ੍ਰਸਾਰ ਅਤੇ ਕੀਤੇ ਜਾ ਰਹੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)  ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਬੰਗਾ ਵਿਪਨ ਭੰਡਾਰੀ, ਐਸ.ਡੀ.ਐਮ ਬਲਾਚੌਰ ਰਵਿੰਦਰ ਬਾਂਸਲ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਅਤੇ ਸੀ.ਐਮ ਫੀਲਡ ਅਫ਼ਸਰ ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles