ਪਟਿਆਲਾ ਅਤੇ ਸੰਗਰੂਰ ਵਿੱਚ ਇੰਟਰਨੈੱਟ ਸੇਵਾਵਾਂ ਬੰਦ
ਕੇਂਦਰ ਸਰਕਾਰ ਭਾਰਤ ਦੇ ਕਿਸਾਨਾਂ ਦੁਆਰਾ ਉਠਾਏ ਗਏ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਹੱਕ ਵਿੱਚ ਨਹੀਂ: ਐੱਸਕੇਐੱਮ
ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰ ਦਿੱਤਾ ਹੈ, ਜਿੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਕਾਰਵਾਈ ਦੌਰਾਨ 200 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ, ਅਤੇ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਸਾਰੇ ਗ੍ਰਿਫਤਾਰ ਕੀਤੇ ਗਏ ਕਿਸਾਨ ਭੁੱਖ ਹੜਤਾਲ ‘ਤੇ ਬੈਠ ਗਏ ਹਨ।
ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ, ਹਰਿਆਣਾ ਪੁਲਿਸ ਵੀ ਦੋਵੇਂ ਸਰਹੱਦਾਂ ‘ਤੇ ਪਹੁੰਚੇਗੀ, ਜਿਸ ਨਾਲ ਸੀਮਿੰਟ ਦੇ ਬੈਰੀਕੇਡ ਹਟਾਏ ਜਾ ਰਹੇ ਹੈਂ ਅਤੇ ਜੀ.ਟੀ ਰੋਡ ਨੂੰ ਵਾਹਨਾਂ ਲਈ ਖੋਲ੍ਹ ਦਿੱਤਾ ਗਿਆ
ਇਸ ਤੋਂ ਪਹਿਲਾਂ, ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ 7ਵੀਂ ਵਾਰਤਾ ਬੇਸਿੱਟਾ ਰਹੀ, ਜਿਸ ਦੌਰਾਨ ਕਈ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਵਿੱਚ ਜਗਜੀਤ ਸਿੰਘ ਡੱਲੇਵਾਲ ਵੀ ਸ਼ਾਮਲ ਹਨ। ਉਨ੍ਹਾਂ ਨੂੰ ਜਲੰਧਰ ਦੇ ਪਿਮਸ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ PWD ਗੈੱਸਟ ਹਾਊਸ ਵਿੱਚ ਰੱਖਿਆ ਗਿਆ।ਸ਼ੰਭੂ ਅਤੇ ਖਨੌਰੀ ਬਾਰਡਰ ਖਾਲੀ ਕਰਨ ਦੇ ਬਾਅਦ ਇੰਟਰਨੈੱਟ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ। ਪਟਿਆਲਾ ਅਤੇ ਸੰਗਰੂਰ ਵਿੱਚ ਵੀ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ। ਇਹ ਸੇਵਾਵਾਂ ਅਹਿਤਿਆਤ ਦੇ ਤੌਰ ‘ਤੇ ਰੋਕੀਆਂ ਗਈਆਂ ਹਨ।
ਐੱਸਕੇਐੱਮ ਨੇ ਸੂਬਾ ਸਰਕਾਰ ਦੀ ਕਾਰਵਾਈ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਖਨੌਰੀ ਅਤੇ ਸ਼ੰਭੂ ਸਰਹੱਦਾਂ ‘ਤੇ ਪੁਲਿਸ ਬਲ ਦੀ ਵੱਡੀ ਗਿਣਤੀ ਤਾਇਨਾਤ ਕੀਤੀ ਗਈ ਹੈ, ਜਿੱਥੇ ਵਿਰੋਧ ਪ੍ਰਦਰਸ਼ਨ ਜਾਰੀ ਹਨ। ਇੰਟਰਨੈੱਟ ਸੇਵਾਵਾਂ ਵੀ ਬੰਦ ਕੀਤੀਆਂ ਗਈਆਂ ਹਨ। ਸਰਕਾਰ ਨੇ ਦਿਖਾਇਆ ਹੈ ਕਿ ਉਹ ਖੇਤੀਬਾੜੀ ਵਿੱਚ ਕਾਰਪੋਰੇਟ ਅਤੇ ਵਿਦੇਸ਼ੀ ਕੰਪਨੀਆਂ ਦੇ ਹੱਕ ਵਿੱਚ ਨੀਤੀਆਂ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਵਿਰੁੱਧ ਤਾਕਤ ਦੀ ਵਰਤੋਂ ਕਰਨ ਦੀ ਰਣਨੀਤੀ ਇਹ ਦਰਸਾਉਂਦੀ ਹੈ ਕਿ ਕੇਂਦਰ ਸਰਕਾਰ ਭਾਰਤ ਦੇ ਕਿਸਾਨਾਂ ਦੁਆਰਾ ਉਠਾਏ ਗਏ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਹੱਕ ਵਿੱਚ ਨਹੀਂ ਹੈ।