Friday, March 21, 2025

ਪੁਲਿਸ ਮੁਕਾਬਲੇ ਵਿਚ 2 ਹੋਰ ਬਦਮਾਸ਼ ਅਸਲੇ ਸਹਿਤ ਗਿਰਫ਼ਤਾਰ

ਫ਼ਰੀਦਕੋਟ ਵਿੱਚ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਬਦਮਾਸ਼ਾਂ ਨੂੰ ਪੁਲਿਸ ਨੇ ਇੱਕ ਮੁਠਭੇੜ ਦੇ ਬਾਅਦ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਅਤੇ ਲਖਵਿੰਦਰ ਸਿੰਘ, ਜੋ ਕਿ ਅੰਬੇਡਕਰ ਨਗਰ ਜੈਤੋ ਦੇ ਵਾਸੀ ਹਨ, ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਤੋਂ 32 ਬੋਰ ਦਾ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।
ਪ੍ਰਾਪਤ ਜਾਣਕਾਰੀ ਮੁਤਾਬਿਕ, ਸੀ.ਆਈ.ਏ ਸਟਾਫ਼ ਜੈਤੋ ਦੀ ਟੀਮ ਨੇ ਜੈਤੋ ਦੇ ਬਠਿੰਡਾ ਰੋਡ ‘ਤੇ ਪਿੰਡ ਚੰਦਭਾਨ ਦੇ ਡਰੇਨ ਪੁਲ ਨੇ ਨਾਕਾਬੰਦੀ ਦੌਰਾਨ, ਬਠਿੰਡਾ ਵੱਲੋਂ ਆ ਰਹੀ ਇੱਕ ਸਕਾਰਪੀਓ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਗੱਡੀ ਵਿੱਚ ਸਵਾਰ ਉਹਨਾਂ ਲੋਕਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਦੇ ਜਵਾਬ ਵਿਚ ਪੁਲਿਸ ਨੇ ਵੀ ਕਾਰਵਾਈ ਕਰਦਿਆਂ ਗੱਡੀ ਸਵਾਰ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਐਸਐਸਪੀ ਡਾਕਟਰ ਪ੍ਰਗਿਆ ਜੈਨ ਅਤੇ ਹੋਰ ਉੱਚ ਪੁਲਿਸ ਅਧਿਕਾਰੀਆਂ ਨੇ ਮੌਕੇ ਤੇ ਸਥਿਤੀ ਦਾ ਜਾਇਜ਼ਾ ਲਿਆ। ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵਿੱਚੋਂ ਸੁਰਿੰਦਰ ਸਿੰਘ ਖ਼ਿਲਾਫ਼ ਪਹਿਲਾਂ ਹੀ ਅਸਲਾ ਅਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ, ਜਿਸ ਦੇ ਬਾਰੇ ਪੁੱਛਗਿੱਛ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Related Articles

LEAVE A REPLY

Please enter your comment!
Please enter your name here

Latest Articles