ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )
ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋ ਰਿਹੈ ਮਜ਼ਬੂਤ, ਇਹੋ ਕਹਿਣਾਂ ਹੈ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦਾ। ਬੀਤੇ ਦਿਨੀ ਪਿੰਡ-ਟੋਂਸਾ ਤੋਂ ਵੱਖ ਵੱਖ ਪਾਰਟੀਆਂ ਨੂੰ ਛੱਡ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਕਾਂਗਰਸ ਪਾਰਟੀ ਉੱਤੇ ਵਿਸ਼ਵਾਸ ਜਤਾਉਂਦੇ ਹੋਏ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਡਾ. ਪਵਨ ਕੁਮਾਰ, ਕੁਲਦੀਪ ਸਿੰਘ ਵਿੱਕਾ ਪੰਚ, ਪਰਮਿੰਦਰ ਸਿੰਘ ਪੰਚ, ਕੰਬੀ ਪੰਚ, ਰਾਜ਼ੀ ਪੰਚ, ਬਿੱਟੂ ਪੰਚ, ਦੀਵਾਨ ਚੰਦ ਕੂਕਾ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ। ਇਸ ਮੋਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਆਲ ਇੰਡੀਆ ਕਾਂਗਰਸ ਕਮੇਟੀ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਸ੍ਰੀ ਰਵਿੰਦਰ ਉੱਤਮ ਰਾਓ ਡਾਲਵੀ, ਕੇ.ਪੀ.ਰਾਣਾ ਸਾਬਕਾ ਸਪੀਕਰ, ਡਾ. ਅਮਰ ਸਿੰਘ ਸਾਂਸਦ ਫਤਿਹਗੜ ਸਾਹਿਬ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜੁਆਇੰਟ ਖਜਾਨਚੀ ਅਤੇ ਪੰਜਾਬ ਦੇ ਸਾਬਕਾ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ, ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਰ ਬਲਾਚੌਰ, ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਧਰਮਪਾਲ ਟੋਂਸਾ ਸੀਨੀਅਰ ਆਗੂ, ਵਿਜੇ ਕੁਮਾਰ ਮੀਤ ਪ੍ਰਧਾਨ ਡੀ.ਸੀ.ਸੀ., ਮਦਨ ਟੋਂਸਾ ਅਤੇ ਸਥਾਨਕ ਲੀਡਰਸ਼ਿਪ ਹਾਜ਼ਰ ਸਨ।