ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ )
ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ‘ਸੈਕਸੁਅਲ ਹਰਾਸਮੈਂਟ ਆਫ ਵੁਮਨ ਐਟ ਵਰਕ ਪਲੇਸ ਐਕਟ 2013’ ਨੂੰ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਵੇ ਕੀਤਾ ਜਾ ਰਿਹਾ ਹੈ, ਜਿਸ ਵਿਚ ਇਹ ਦੇਖਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਪੱਧਰ ‘ਤੇ ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿਚ ਔਰਤਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਇੰਟਰਨਲ ਕੰਪਲੇਂਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲ਼ੋਂ ਦੱਸਿਆ ਗਿਆ ਕਿ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲ਼ੋਂ ਹਰਾਸਮੈਂਟ ਆਫ ਵੁਮਨ ਐਟ ਵਰਕ ਪਲੇਸ ਐਕਟ 2013 (ਪੋਸ਼ ਐਕਟ) ਲਾਗੂ ਕੀਤਾ ਗਿਆ ਹੈ, ਜਿਸ ਦੇ ਚਲਦੇ ਜ਼ਿਲ੍ਹਾ ਪੱਧਰ ‘ਤੇ ਲੋਕਲ ਕੰਪਲੇਟ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਜਿਸ ਸਬੰਧੀ ਡਿਟੇਲ ਅਤੇ ਹਦਾਇਤਾਂ ਜ਼ਿਲ੍ਹੇ ਦੀ ਵੈੱਬਸਾਈਟ Nawanshahr.nic.in ‘ਤੇ ਅਪਲੋਡ ਕਰ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵੱਲੋਂ ਦੱਸਿਆ ਗਿਆ ਕਿ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿਚ ਇੰਟਰਨਲ ਕੰਪਲੇਂਟ ਕਮੇਟੀ ਦਾ ਗਠਨ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਵਰਕ ਪਲੇਸ ‘ਤੇ ਲਿਖਤੀ ਰੂਪ ਵਿਚ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿਚ ਇਕ ਮਹਿਲਾ ਪ੍ਰੋਜਾਈਡਿੰਗ ਅਫਸਰ, ਦੇ ਮੈਂਬਰ ਜੇ ਕਿ ਸੋਸਲ ਵਰਕਰ ਅਤੇ ਲੀਗਲ ਪਿਛੋਕੜ ਨਾਲ ਸੰਬੰਧ ਰੱਖਦੇ ਹੋਣ ਦੇ ਨਾਲ-ਨਾਲ ਇਕ ਗੈਰ-ਸਰਕਾਰੀ ਸੰਸਥਾ ਦਾ ਨੁਮਾਇੰਦਾ ਵੀ ਕਮੇਟੀ ਦਾ ਮੈਂਬਰ ਹੋਵੇਗਾ। ਇੰਟਰਨਲ ਕੰਪਲੇਂਟ ਕਮੇਟੀ ਵਿਚ ਅੱਧੇ ਮੈਂਬਰ ਮਹਿਲਾਵਾਂ ਹੋਣਗੀਆਂ ਅਤੇ ਕੋਈ ਵੀ ਮਹਿਲਾ ਜੇਕਰ ਆਪਣੇ ਵਰਕ ਪਲੇਸ ‘ਤੇ ਅਸਹਿਜ ਮਹਿਸੂਸ ਕਰਦੀ ਹੈ ਜਾ ਕਿਸੇ ਵੀ ਤਰ੍ਹਾਂ ਦੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੁੰਦੀ ਹੈ ਤਾਂ ਉਹ ਆਪਣੇ ਦਫ਼ਤਰ ਵਿਚ ਗਠਿਤ ਕੀਤੀ ਗਈ ਇੰਟਰਨਲ ਕੰਪਲੋਂਟ ਕਮੇਟੀ ਨੂੰ ਲਿਖਤੀ ਰੂਪ ਵਿਚ ਸ਼ਿਕਾਇਤ ਦੇ ਸਕਦੀ ਹੈ। ਜੇਕਰ ਕਿਸੇ ਦਫ਼ਤਰ ਵਿਚ ਇੰਟਰਨਲ ਕੰਪਲੇਂਟ ਕਮੇਟੀ ਦਾ ਗਠਨ ਕਿਸੇ ਕਾਰਨ ਵਜੋਂ ਨਹੀਂ ਕੀਤਾ ਗਿਆ ਹੈ ਤਾਂ ਉਹ ਆਪਣੀ ਸ਼ਿਕਾਇਤ ਜ਼ਿਲ੍ਹਾ ਪੱਧਰ ‘ਤੇ ਬਣੀ ਲੋਕਲ ਕੰਪਲੇਂਟ ਕਮੇਟੀ ਨੂੰ ਦੇ ਸਕਦੀ ਹੈ। ਕਿਸੇ ਵੀ ਮਹਿਲਾ ਵੱਲੋਂ ਅਜਿਹੀ ਕੋਈ ਸ਼ਿਕਾਇਤ ਆਉਣ ‘ਤੇ ਸਬੰਧਤ ਕਮੇਟੀ ਵੱਲ਼ੋਂ ਐਕਟ ਅਨੁਸਾਰ ਦਿੱਤੀ ਗਈ ਸਮਾਂ ਸੀਮਾ ਵਿਚ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਉਪਰੰਤ ਜ਼ਿਲ੍ਹਾ ਮਿਸ਼ਨ ਕੋਆਰਡੀਨੇਟਰ ਸੁਪ੍ਰਿਆ ਠਾਕੁਰ ਵੱਲ਼ੋਂ ਮੀਟਿੰਗ ਵਿਚ ਆਏ ਹੋਏ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਗਿਆ ਕਿ ਜਿਸ ਵੀ ਵਿਭਾਗ ਵਿੱਚ 10 ਜਾਂ 10 ਤੋਂ ਜਿਆਦਾ ਵਰਕਰ ਕੰਮ ਕਰਦੇ ਹਨ, ਉਹ ਆਪਣੇ ਆਪਣੇ ਦਫਤਰਾਂ ਵਿਚ ਇੰਟਰਨਲ ਕੰਪਲੋਂਟ ਕਮੇਟੀ ਬਣਾ ਕੇ ਉਸ ਦੀ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਕਮਰਾ ਨੰ. 309 ਦੂਜੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਈਮੇਲ ਆਈ.ਡੀ dhewsbsnagar@gmail.com ਉੱਤੇ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਇਸ ਨੂੰ ਪਰਮ ਅਗੇਤ ਦਿੱਤੀ ਜਾਵੇ ਤਾਂ ਜੇ ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਵਾਤਾਵਰਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿਚ ਇੰਟਰਨਲ ਕੰਪਲੇਂਟ ਕਮੇਟੀ ਦੇ ਗਠਨ ਸਬੰਧੀ ਫੋਨ ਨੰ. 01823-281797 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਮੁਖੀਆਂ ਦੇ ਨਾਲ-ਨਾਲ ਸੁਪਰਡੰਟ ਸੁਨੀਤਾ ਕੁਮਾਰੀ, ਸਖੀ ਵਨ ਸਟਾਪ ਸੈਂਟਰ ਤੋਂ ਹਿਮਸ਼ਿਖਾ ਅਤੇ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਤੋਂ ਮਨਪ੍ਰੀਤ ਸਿੰਘ ਹਾਜ਼ਰ ਸਨ।