ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ )
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾ ਮਹਿਤਾਬ ਸਿੰਘ ਦੇ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਡੀਐਸਪੀ ਬਲਾਚੌਰ ਸ਼ਾਮ ਸੁੰਦਰ ਸ਼ਰਮਾ ਦੀ ਯੋਗ ਅਗਵਾਈ ਵਿੱਚ ਬਲਾਚੌਰ ਪੁਲਿਸ ਨੇ 1 ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 60 ਨਸ਼ੀਲੀ ਗੋਲੀਆਂ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਐਸ ਆਈ ਭੂਸਣ ਲਾਲ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਸ਼ੱਕੀ ਲੋਕਾਂ ਦੀ ਚੈਕਿੰਗ ਕਰ ਰਹੀ ਸੀ ਕਿ ਇਸੇ ਦੌਰਾਨ 1 ਵਿਆਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਕੋਲੋਂ 60 ਨਸ਼ੀਲੀ ਗੋਲੀਆ ਬਰਾਮਦ ਹੋਈਆਂ | ਉਨ੍ਹਾਂ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਆੋਰਪੀ ਦੀ ਪਹਿਚਾਣ ਇੰਦਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮੰਡਿਆਣੀ ਥਾਣਾ ਬਲਾਚੌਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਦੇ ਰੂਪ ਵਿੱਚ ਹੋਈ |