Friday, March 21, 2025

ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਵੱਲੋਂ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ ) 

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ ਵੱਲੋਂ ਸੇਵਾ ਕੇਂਦਰ ਨਵਾਂਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਰਵਿੰਦਰ ਬਾਂਸਲ ਵੀ ਉਨਾਂ ਦੇ ਨਾਲ ਸਨ।

ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਆਪਣੇ ਕੰਮ ਕਰਵਾਉਣ ਲਈ ਆਏ ਨਾਗਰਿਕਾਂ ਤੋਂ ਫੀਡਬੈਕ ਪ੍ਰਾਪਤ ਕੀਤੀ ਤਾਂ ਕਿ ਉਨ੍ਹਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਸੇਵਾ ਕੇਂਦਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਉਣ ਲਈ ਸੇਵਾ ਕੇਂਦਰ ਦੇ ਸਟਾਫ ਨੂੰ ਲੋੜੀਂਦੇ ਦਿਸ਼ਾ- ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਆਮ ਲੋਕ ਆਪਣੇ ਕੰਮਾਂ ਦੇ ਲਈ ਹੀ ਇਨ੍ਹਾਂ ਕੇਂਦਰਾਂ ਵਿਚ ਆਉਂਦੇ ਹਨ ਤੇ ਉਨ੍ਹਾਂ ਨੂੰ ਬਗੈਰ ਕਿਸੇ ਪ੍ਰੇਸ਼ਾਨੀ ਦੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਇਸੇ ਤਰ੍ਹਾਂ ਆਪਣਾ ਕੰਮ ਇਮਾਨਦਾਰੀ ਅਤੇ ਲਗਨ ਨਾਲ ਕਰਨ, ਤਾਂ ਜੋ ਕਿਸੇ ਨੂੰ ਵੀ ਸ਼ਿਕਾਇਤ ਦਾ ਮੌਕਾ ਨਾ ਮਿਲੇ।

Related Articles

LEAVE A REPLY

Please enter your comment!
Please enter your name here

Latest Articles