ਪੰਜਾਬ ਸਰਕਾਰ ਦੀਆਂ ਲੋਕਪੱਖੀ ਯੋਜਨਾਵਾਂ ਨੂੰ ਯੋਗ ਲੋੜਵੰਦਾਂ ਤੱਕ ਬਿਨਾ ਦੇਰੀ ਪਹੁੰਚਾਇਆ ਜਾਵੇਗਾ- ਡੀ ਸੀ ਵਰਜੀਤ ਵਾਲੀਆ
ਨਵਾਂਸ਼ਹਿਰ /ਰੂਪਨਗਰ 20 ਮਾਰਚ ( ਜਤਿੰਦਰ ਪਾਲ ਸਿੰਘ ਕਲੇਰ ) ਬੀਤੇ ਕੱਲ ਪੰਜਾਬ ਸਰਕਾਰ ਵਲੋਂ ਆਈਏਐਸ ਅਫਸਰਾਂ ਦੇ ਤਬਾਦਲੇ ਹੋਏ ਸਨ ਜਿਸ ਵਿੱਚ ਜ਼ਿਲ੍ਹਾ ਰੂਪਨਗਰ ਦੇ ਡੀਸੀ ਹਿਮਾਂਸ਼ੂ ਜੈਨ ਨੂੰ ਤਬਾਦਲਾ ਕਰਨ ਤੋਂ ਬਾਅਦ ਡੀਸੀ ਲੁਧਿਆਣਾ ਤੈਨਾਤ ਕੀਤਾ ਗਿਆ ਜਿਨਾਂ ਦੀ ਜਗ੍ਹਾ ਜਿਲਾ ਰੂਪਨਗਰ ਨੂੰ ਆਈਏਐਸ ਵਰਜੀਤ ਵਾਲੀਆਂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਲਗਾਇਆ ਗਿਆ ਜਿਨਾਂ ਨੇ ਅੱਜ ਆਪਣਾ ਚਾਰਜ ਸੰਭਾਲਿਆ ਗਿਆ ਜਿਸ ਤੋਂ ਬਾਅਦ ਉਹ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਆਪਣੇ ਪਰਿਵਾਰ ਸਮੇਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਪਹੁੰਚੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਦੌਰਾਨ ਉਹਨਾਂ ਦੱਸਿਆ ਕੀ ਮੈਂ ਆਪਣੇ ਆਪ ਨੂੰ ਵਡਭਾਗਾ ਸਮਝਦਾ ਹਾਂ ਕਿ ਮੈਨੂੰ ਜਿਲ੍ਹਾਂ ਰੂਪਨਗਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਜਿਸ ਦੇ ਵਿੱਚ ਇਤਿਹਾਸਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਸ਼ਹੀਦਾਂ ਦੀ ਧਰਤੀ ਸ੍ਰੀ ਚਮਕੌਰ ਸਾਹਿਬ ਮੇਰੇ ਜਿਲ੍ਹੇਂ ਦੇ ਅਧੀਨ ਆਉਂਦੇ ਹਨ ਤੇ ਅਸੀਂ ਆਪਣੀ ਸੇਵਾ ਇਤਿਹਾਸਿਕ ਨਗਰੀ ਦੇ ਲੇਖੇ ਲਾ ਕੇ ਗੁਰੂ ਸਾਹਿਬ ਦਾ ਓਟ ਆਸਰਾ ਲੈਂਦੇ ਹੋਏ ਚੜ੍ਹਦੀ ਕਲਾ ਵਿੱਚ ਰਹਿ ਕੇ ਆਪਣੇ ਜਿਲ੍ਹੇਂ ਲਈ ਹੋਰ ਸਿਹਤ ਵਿਭਾਗ ਤੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕਾਮਯਾਬੀ ਹਾਸਲ ਕਰ ਸਕਦੇ ਹਾਂ
ਡੀਸੀ ਵਰਜੀਤ ਵਾਲੀਆ ਨੇ ਮੀਡੀਆ ਦੀ ਮੌਜੂਦਗੀ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਮੁੱਚੇ ਸਟਾਫ ਅਤੇ ਇਲਾਕੇ ਦੀਆਂ ਸਾਰੀਆਂ ਸੰਗਤਾਂ ਨੂੰ ਅਸ਼ਵਾਸਨ ਦਵਾਇਆ ਹੈ ਕਿ ਉਹ 24 ਘੰਟੇ ਇਲਾਕੇ ਦੀਆਂ ਸੰਗਤਾਂ ਲਈ ਹਾਜ਼ਰ ਹਨ ਉਨ੍ਹਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਵੀ ਸਰਵਣ ਕੀਤਾ। ਉਨ੍ਹਾਂ ਦੇ ਨਾਲ ਧਰਮ ਪਤਨੀ ਤਾਨੀਆ ਬੈਂਸ ਆਈ.ਆਰ.ਐਸ ਡਿਪਟੀ ਕਮਿਸ਼ਨਰ ਜੀ.ਐਸ.ਟੀ ਲੁਧਿਆਣਾ ਅਤੇ ਮਾਤਾ ਅਮਰਜੀਤ ਕੌਰ ਅਤੇ ਜਸਮੀਤ ਵਾਲੀਆ ਪੁੱਤਰ ਵੀ ਮੋਜੂਦ ਸਨ।ਇਸ ਮੌਕੇ ਉਨ੍ਹਾਂ ਦੇ ਨਾਲ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ, ਅਮਰਜੀਤ ਸਿੰਘ ਚਾਵਲਾ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਦਲਜੀਤ ਸਿੰਘ ਭਿੰਡਰ ਅੰਤਰਿੰਗ ਕਮੇਟੀ ਮੈਂਬਰ, ਮਨਦੀਪ ਸਿੰਘ ਰਿੰਕੂ, ਕੇ.ਪੀ ਸਿੰਘ, ਤਜਿੰਦਰ ਸਿੰਘ, ਨਰਿੰਦਰ ਕੁਮਾਰ, ਦਰਸ਼ਨ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਗਿੱਲ ਵੀ ਮੋਜੂਦ ਸਨ।