ਨਵਾਂਸ਼ਹਿਰ /ਰੂਪਨਗਰ ( ਜਤਿੰਦਰ ਪਾਲ ਸਿੰਘ ਕਲੇਰ )
ਸ਼੍ਰੋਮਣੀ ਕਮੇਟੀ ਦੇ ਸਾਬਕਾ ਜਰਨਲ ਸਕੱਤਰ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੰਜਾਬ ਪੁਲਿਸ ਵਲੋਂ ਧਰਨੇ ਤੇ ਬੈਠੇ ਕਿਸਾਨਾਂ ਤੇ ਕੀਤੀ ਕਈ ਕਾਰਵਾਈ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਵੇਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਅਜਿਹੀ ਵੈਸ਼ਿਆਨਾ ਕਾਰਵਾਈ ਦੇਸ਼ ਦੇ ਅੰਨਦਾਤਾ ਕਹੇ ਜਾਣ ਵਾਲੇ ਕਿਸਾਨ ਦੇ ਖਿਲਾਫ ਕੀਤੀ ਗਈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨੇ ਵਾਲੀ ਸਥਾਨ ਤੇ ਬੈਠ ਕੇ ਸਰਕਾਰਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਉੱਥੇ ਉਹਨਾਂ ਵਲੋਂ ਆਪਣੀ ਨਿੱਜੀ ਸੰਪਤੀ ਚੋਂ ਪੈਸੇ ਖਰਚ ਕੇ ਬੈਠਣ ਲਈ ਟਿਕਾਣਾ ਬਣਾਇਆ ਸੀ ਉਸ ਦੀ ਤੋੜਫੋੜ ਪੰਜਾਬ ਪੁਲਿਸ ਵੱਲੋਂ ਜਿਸ ਤਰ੍ਹਾਂ ਕੀਤੀ ਗਈ ਇਹ ਬੇਹਦ ਨਿੰਦਣਯੋਗ ਹੈ।