ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਮਿਲਿਆ 4 ਦਿਨ ਦਾ ਰਿਮਾਂਡ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਦੀ ਟੀਮ ਨੇ ਉਨ੍ਹਾਂ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਪੁਲਿਸ ਨੇ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਦਾ ਉਨ੍ਹਾਂ ਨੇ 7 ਦਿਨਾਂ ਦੀ ਮੰਗ ਕੀਤੀ ਪਰ 4 ਦਿਨ ਦਾ ਰਿਮਾਂਡ ਮਿਲਿਆ। ਜਾਣਕਾਰੀ ਦੇ ਅਨੁਸਾਰ, ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਲਜੀਤ ਕਲਸੀ, ਭਗਵੰਤ ਸਿੰਘ, ਬਸੰਤ ਸਿੰਘ, ਕੁਲਵੰਤ ਸਿੰਘ, ਹਰਜੀਤ ਸਿੰਘ, ਗੁਰਿੰਦਰ ਪਾਲ ਸਿੰਘ ਅਤੇ ਗੁਰਮੀਤ ਸਿੰਘ ਨੂੰ ਅਜਨਾਲਾ ਲਿਆਂਦਾ ਗਿਆ। ਉਨ੍ਹਾਂ ਦੀ ਪੇਸ਼ੀ ਦੇ ਦੌਰਾਨ ਅਜਨਾਲਾ ਅਦਾਲਤ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਉਨ੍ਹਾਂ ਦੇ ਪਰਿਵਾਰਕ ਮੈਂਬਰ ਪਹਿਲਾਂ ਹੀ ਉੱਥੇ ਪਹੁੰਚ ਗਏ ਸਨ, ਪਰ ਕਿਸੇ ਨੂੰ ਵੀ ਉਨ੍ਹਾਂ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਹ ਸਾਰੇ NSA ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ 7 ਮੁਲਜ਼ਮਾਂ ਦੇ ਖਿਲਾਫ ਅਜਨਾਲਾ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਸੀ।