ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੀ ਸੰਭਾਵਨਾ ਦੇ ਚਲਦੇ ਉਗਰਾਹਾਂ ਨੇ ਮੀਟਿੰਗ ਵਿਚ ਨਾ ਜਾਣ ਦਾ ਕੀਤਾ ਫੈਸਲਾ
ਪੰਜਾਬ ਪੁਲਿਸ ਨੇ ਸੰਭੂ ਅਤੇ ਖਨੌਰੀ ਬਾਰਡਰ ਨੂੰ ਖਾਲੀ ਕਰਨ ਅਤੇ ਕਿਸਾਨਾਂ ਦੁਆਰਾ ਬਣਾਏ ਗਏ ਆਰਜ਼ੀ ਢਾਂਚੇ ਨੂੰ ਹਟਾਉਣ ਦੇ ਦੋ ਦਿਨ ਬਾਅਦ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂਆਂ ਨਾਲ ਮੀਟਿੰਗ ਸੱਦੀ ਹੈ। ਇਹ ਮੀਟਿੰਗ 20 ਮਾਰਚ ਨੂੰ ਜਾਰੀ ਨੋਟਿਸ ਦੇ ਅਨੁਸਾਰ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਪੰਜਾਬ ਭਵਨ ਵਿੱਚ ਹੋਵੇਗੀ। 20 ਮਾਰਚ ਨੂੰ, ਪੰਜਾਬ ਪੁਲਿਸ ਦੇ ਡੀਆਈਜੀ ਮਨਦੀਪ ਸਿੰਘ ਨੇ ਦੱਸਿਆ ਸੀ ਕਿ ਚੱਲਣਯੋਗ ਟਰੈਕਟਰਾਂ ਅਤੇ ਟਰਾਲੀਆਂ ਨੂੰ ਸਰਹੱਦ ਤੋਂ ਹਟਾ ਦਿੱਤਾ ਗਿਆ ਹੈ ਅਤੇ ਕੁਝ ਕਿਲੋਮੀਟਰ ਦੂਰ ਤਬਦੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੇ ਇਸ ਕਾਰਵਾਈ ਵਿੱਚ ਸਹਿਯੋਗ ਦਿੱਤਾ।

ਪੰਜਾਬ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (SKM) ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਮੀਟਿੰਗ ਬੁਲਾਈ ਹੈ, ਜਿਸ ਦੇ ਬਾਰੇ ਉਗਰਾਹਾਂ ਜਥੇਬੰਦੀ ਨੇ ਵੱਡਾ ਐਲਾਨ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਦੋਂ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕਰਕੇ ਵਾਪਸ ਆਉਂਦੇ ਕਿਸਾਨ ਲੀਡਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਤਾਂ ਇਹ ਸਵਾਲ ਉੱਠਦਾ ਹੈ ਕਿ ਕੀ ਮੀਟਿੰਗ ਹੁਣ ਵਾਜ਼ਬ ਹੈ।
ਉਗਰਾਹਾਂ ਨੇ ਕਿਹਾ ਕਿ ਕਿਸੇ ਮਸਲੇ ਦਾ ਹੱਲ ਮੀਟਿੰਗ ਤੋਂ ਬਿਨਾਂ ਨਹੀਂ ਹੋ ਸਕਦਾ, ਪਰ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਉਹ ਮੀਟਿੰਗ ਵਿੱਚ ਨਹੀਂ ਜਾਣਗੇ। ਇਸ ਮੌਕੇ ਉਨ੍ਹਾਂ ਨੇ ਕਿਸਾਨ ਆਗੂਆਂ ਦੀ ਰਿਹਾਈ ਅਤੇ ਸਮਾਨ ਵਾਪਸ ਕਰਨ ਲਈ ਸਰਕਾਰ ਨੂੰ ਵੀ ਆਖਿਆ ਹੈ। ਉਗਰਾਹਾਂ ਨੇ ਕਿਹਾ ਕਿ ਬੇਸ਼ੱਕ ਕਿਸੇ ਮਸੇਲ ਦਾ ਹੱਲ ਮੀਟਿੰਗ ਤੋਂ ਬਗ਼ੈਰ ਤੋਂ ਨਹੀਂ ਹੋ ਸਕਦਾ ਹੈ, ਪਰ ਇੱਥੇ ਕਈ ਸਾਥੀ ਕਹਿ ਰਹੇ ਹਨ ਕਿ ਜੇ ਉਨ੍ਹਾਂ ਨੂੰ ਵੀ ਮੀਟਿੰਗ ਦੇ ਬਹਾਨੇ ਸਰਕਾਰ ਨੇ ਗ੍ਰਿਫ਼ਤਾਰ ਕਰ ਲਿਆ ਤਾਂ ਕੀ ਕੀਤਾ ਜਾਵੇ, ਇਸ ਲਈ ਉਨ੍ਹਾਂ ਦੀ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਉਹ ਮੀਟਿੰਗ ਵਿੱਚ ਨਹੀਂ ਜਾਣਗੇ ਤੇ ਇਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਵੀ ਗੱਲ ਕੀਤੀ ਜਾਵੇਗੀ। ਹਾਲਾਂਕਿ ਇਸ ਮੌਕੇ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜੋ 26 ਮਾਰਚ ਦੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ ਤੇ ਉਹ ਇਸ ਨੂੰ ਕਰਨਗੇ, ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਜਗ੍ਹਾ ਦੇਵੇ ਤੇ ਉਹ ਇੱਕ ਦਿਨ ਦਾ ਪ੍ਰਦਰਸ਼ਨ ਕਰਕੇ ਵਾਪਸ ਚਲੇ ਜਾਣਦੇ, ਇਸ ਤੋਂ ਬਾਅਦ ਜੇ ਹਲਾਤ ਠੀਕ ਬਣੇ ਤਾਂ ਹੀ ਉਹ ਮੀਟਿੰਗ ਕਰਨਗੇ। ਇਸ ਮੌਕੇ ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਤੇ ਸਮਾਨ ਵਾਪਸ ਕਰਨ ਲਈ ਵੀ ਸਰਕਾਰ ਨੂੰ ਆਖਿਆ ਹੈ।
ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ, ਕਾਂਗਰਸ ਨੇ ਕਿਸਾਨਾਂ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਲੈ ਕੇ ਹੰਗਾਮਾ ਕੀਤਾ। ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਸਮੇਤ 101 ਕਿਸਾਨਾਂ ਨੂੰ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ, ਜਦਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਡੱਲੇਵਾਲ ਨੇ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ।