Saturday, March 22, 2025

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ

ਪੰਜਾਬ ਸਰਕਾਰ ਨੇ ਆਰਥਿਕ ਤੌਰ ਉੱਤੇ ਪੱਛੜੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸੱਦੀ ਗਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।

https://twitter.com/BhagwantMann/status/1902968081271652474

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸੱਦੀ ਗਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ। ਨਾਲ ਹੀ ਸੂਬੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਦੀ ਧਾਰਾ 7 (01) ਨੂੰ ਹਟਾਉਣ ਲਈ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ‘ਚ ਸੋਧ ਕਰਨ ਦੀ ਵੀ ਪ੍ਰਵਾਨਗੀ ਦਿੱਤੀ। ਸਾਰੇ ਪ੍ਰਾਈਵੇਟ ਸਕੂਲਾਂ ‘ਚ 25 ਫ਼ੀਸਦੀ ਸੀਟਾਂ ਈ.ਡਬਲਯੂ.ਐਸ. ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਇਸ ਇਤਿਹਾਸਕ ਫ਼ੈਸਲੇ ਨਾਲ ਹੁਣ ਆਰਥਿਕ ਪੱਖੋਂ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਲਈ ਪ੍ਰਾਈਵੇਟ ਸਕੂਲਾਂ ‘ਚ ਵੀ ਮਿਆਰੀ ਸਿੱਖਿਆ ਲਈ ਦਰਵਾਜ਼ੇ ਖੁੱਲ੍ਹਣਗੇ।

Related Articles

LEAVE A REPLY

Please enter your comment!
Please enter your name here

Latest Articles