ਅੱਜ ਚੰਡੀਗੜ੍ਹ ਦੇ ਲਈ ਰੋਸ ਪ੍ਰਦਰਸ਼ਨ ਲਈ ਜਥਾ ਰਵਾਨਾ
ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ )
ਬੇਸ਼ਕ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ | ਤਿੰਨ ਸਾਲ ਦਾ ਸਮਾਂ ਪੂਰਾ ਹੋਣ ਕਰਕੇ ਵੀ ਮਹਿਲਾਵਾਂ ਨੂੰ ਅਜੇ ਤੱਕ 1100 ਰੁਪਏ ਨਹੀ ਦਿੱਤੇ ਗਏ | ਅੱਜ ਪੰਜਾਬ ਭਰ ਦੀਆਂ ਮਹਿਲਾਵਾਂ ਨੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਆਪ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਦੇ ਲਈ ਰਵਾਨਾ ਹੋਈਆਂ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਪ੍ਰਧਾਨ ਮਹਿਲਾ ਮੋਰਚਾ ਗੁਰਬਖਸ਼ ਕੌਰ ਰੰਧਾਵਾ ਨੇ ਭਾਗ ਲਈ ਤੇ ਰੋਸ ਮਾਰਚ ਦੀ ਅਗਵਾਈ ਕੀਤੀ | ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਤੋਂ ਜਿਲ੍ਹਾਂ ਪ੍ਰਧਾਨ ਕਾਗਰਸ ਅਜੇ ਮੰਗੂਪੁਰ ਤੇ ਮਹਿਲਾਂ ਮੋਰਚਾ ਦੀ ਪ੍ਰਧਾਨ ਜਤਿੰਦਰ ਕੌਰ ਮੂੰਗਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਾਂਗਰਸ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਸੁਰਿੰਦਰ ਸ਼ਿੰਦਾ ਪ੍ਰਧਾਨ ਰੈਲਮਾਜਰਾ ਦੀ ਦੇਖ ਰੇਖ ਵਿੱਚ ਪਿੰਡ ਰੈਲਮਾਜਰਾ ਤੋਂ ਮਹਿਲਾਵਾਂ ਦਾ ਵੱਡੀ ਗਿਣਤੀ ਵਿੱਚ ਕਾਫਲਾ ਚੰਡੀਗੜ੍ਹ ਦੇ ਲਈ ਰਵਾਨਾ ਹੋਇਆ | ਉਨ੍ਹਾਂ ਨੇ ਜਾਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜੀ ਵੀ ਕੀਤੀ | ਉਨ੍ਹਾਂ ਨੇ ਕਿਹਾ ਕਿ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੂੰ 2027 ਦੀਆਂ ਚੋਣਾਂ ਵਿੱਚ ਇਸ ਦਾ ਜਵਾਬ ਦਿੱਤਾ ਜਾਵੇਗਾ।