ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ )
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਕਿਸਾਨਾਂ ਦੇ ਯੋਧੇ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਏ ਜਾਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਪੰਜਾਬ ਸਰਕਾਰ ਦਾ ਸ਼ਰਮਨਾਕ ਕਾਰਾ ਦੱਸਿਆ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨ ਸੰਗਠਨਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ, ਜਿਸ ਨੂੰ ਪੰਜਾਬ ਦੇ ਲੋਕ ਕਦੇ ਨਹੀਂ ਭੁੱਲਣਗੇ ਅਤੇ ਨਾ ਹੀ ਮਾਫ ਕਰਨਗੇ। ਉਹਨਾਂ ਕਿਹਾ ਕਿ ਆਪ ਅਤੇ ਭਾਜਪਾ ਇਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਇਸ ਕਾਰਵਾਈ ਨੇ ਇਹ ਸਾਬਤ ਕਰ ਦਿੱਤਾ ਹੈ। ਅਜੇ ਮੰਗੂਪੁਰ ਨੇ ਕਿਹਾ ਕਿ ਮੁੱਖ ਮੰਤਰੀ ਇਹ ਕੰਮ ਬੀ ਜੇ ਪੀ ਦੀ ਸ਼ਹਿ ਤੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਉਤਾਂ ਨਾਲ ਧੋਖਾ ਕੀਤਾ ਗਿਆ ਹੈ।ਜੋ ਕਿ ਪੰਜਾਬ ਦੇ ਲੋਕ ਇਹਨਾਂ ਨੂੰ ਕਦੇ ਵੀ ਨਹੀਂ ਬਖਸ਼ਣਗੇ।