ਹੁੱਡਾ ਵੱਲੋਂ ਰੋਲ ਮਾਡਲ ਦੱਸਣਾ ਨਿੰਦਣਯੋਗ – ਜਥੇਦਾਰ ਸੁਰਜੀਤ ਸਿੰਘ ਦੋਭਾਲੀ
ਕਿਹਾ- ਕਾਂਗਰਸੀ ਰਾਜਾ ਵੜਿੰਗ ਤੇ ਦੀਪੇਂਦਰ ਹੁੱਡਾ ਦੇ ਬਿਆਨਾਂ ਨੇ ਸਿੱਖ ਕੌਮ ਦੇ ਜ਼ਖ਼ਮ ਮੁੜ ਹਰੇ ਕੀਤੇ
ਨਵਾਂਸ਼ਹਿਰ ( ਜਤਿੰਦਰ ਪਾਲ ਸਿੰਘ ਕਲੇਰ )
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਦੇ ਸਟੇਟ ਡੈਲੀਗੇਟ ਅਤੇ ਸੀਨੀਅਰ ਆਗੂ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਕਿਹਾ ਨੇ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦੀਪੇਂਦਰ ਹੁੱਡਾ ਵੱਲੋਂ ਦਿੱਤੇ ਬਿਆਨਾਂ ਕੇ ਸੱਜਣ ਕੁਮਾਰ ਸਾਡਾ ਰੋਲ ਮਾਡਲ ਤੇ ਇੰਦਰਾ ਗਾਂਧੀ ਸਾਡੀ ਮਾਂ ਹੈ ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਇਤਿਹਾਸ ਦਾ ਉਹ ਦਰਦਨਾਕ ਹਿੱਸਾ ਹੈ, ਜਿਸ ਦੇ ਜ਼ਖ਼ਮ ਅੱਜ ਵੀ ਪੂਰੀ ਤਰ੍ਹਾਂ ਨਹੀਂ ਭਰੇ। ਇਸ ਲਈ ਸਿੱਖ ਕਤਲੇਆਮ ਦੇ ਦੋਸ਼ੀ ਰਹੇ ਸੱਜਣ ਕੁਮਾਰ ਦੀ ਮੌਤ ‘ਤੇ ਕਿਸੇ ਵੀ ਤਰ੍ਹਾਂ ਦੀ ਹਮਦਰਦੀ ਜਾਂ ਉਸ ਦੀ ਸਿਆਸੀ ਭੂਮਿਕਾ ਨੂੰ ਉਭਾਰਨ ਵਾਲੀ ਬਿਆਨਬਾਜ਼ੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਬੇਕਸੂਰ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਕਾਂਗਰਸ ਸਰਕਾਰ ਵੱਲੋਂ ਸੀ ਅਕਾਲ ਤਖ਼ਤ ਸਾਹਿਬ ਢਹਿ ਢੇਰੀ ਕੀਤਾ ਗਿਆ ਅਤੇ ਹਜ਼ਾਰਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ। ਇਨ੍ਹਾਂ ਮਾਮਲਿਆਂ ਵਿੱਚ ਇਨਸਾਫ਼ ਲਈ ਸਿੱਖ ਪਰਿਵਾਰਾਂ ਨੇ ਦਹਾਕਿਆਂ ਤੱਕ ਲੰਮੀ ਲੜਾਈ ਲੜੀ ਹੈ। ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ ਸਿਆਸੀ ਵਿਰੋਧ ਆਪਣੀ ਥਾਂ ਹੈ, ਪਰ 1984 ਦੇ ਪੀੜਤਾਂ ਦੇ ਦਰਦ ਅਤੇ ਸਿੱਖ ਕੰਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਆਪਣੇ ਬਿਆਨਾਂ ਰਾਹੀਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ 1984 ਦੇ ਪੀੜਤਾਂ ਦੇ ਨਾਲ ਖੜ੍ਹੇ ਹਨ ਜਾਂ ਉਨ੍ਹਾਂ ਲੋਕਾਂ ਦੀ ਸਿਆਸੀ ਵਿਰਾਸਤ ਦਾ ਬਚਾਅ ਕਰ ਰਹੇ ਹਨ, ਜਿਨ੍ਹਾਂ ‘ਤੇ ਕਤਲੇਆਮ ਨਾਲ ਜੁੜੇ ਗੰਭੀਰ ਦੋਸ਼ ਲੱਗੇ ਸਨ। ਉਨ੍ਹਾਂ ਸਮੂਹ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਰਾਜਾ ਵੜਿੰਗ ਅਤੇ ਦੀਪੇਂਦਰ ਹੁੱਡਾ ਦੇ ਬਿਆਨਾ ਤੋਂ ਅੰਦਾਜ਼ਾ ਲਗਾ ਸਕਦੇ ਹਨ ਕਿ ਕਾਂਗਰਸ ਪਾਰਟੀ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਬਿਲਕੁਲ ਵੀ ਹਮਦਰਦੀ ਨਹੀਂ ਹੈ। ਬਲਕਿ ਚੋਣਾਂ ਸਮੇਂ ਸਿੱਖਾਂ ਨੂੰ ਅਤੇ ਦੂਸਰੀਆਂ ਘੱਟ ਗਿਣਤੀ ਜਮਾਤਾਂ ਨੂੰ ਵਰਗਲਾ ਕੇ ਸਿਰਫ ਸੱਤਾ ਹਾਸਲ ਕਰਨਾ ਕਾਂਗਰਸ ਦੀ ਨੀਤੀ ਰਹੀ ਹੈ। ਉਹਨਾਂ ਖਾਸ ਤੌਰ ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਹਮਲਾਵਰ ਹੁੰਦਿਆਂ ਕਿਹਾ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਆਪਣੇ ਬਿਆਨਾਂ ਸਬੰਧੀ ਸਪੱਸ਼ਟੀਕਰਨ ਦੇਣ। ਉਹਨਾਂ ਇਹ ਵੀ ਕਿਹਾ ਕਿ ਸਿੱਖ ਸਮਾਜ ਕਾਂਗਰਸ ਪਾਰਟੀ ਦੇ ਗੁਨਾਹਾਂ ਨੂੰ ਕਦੇ ਵੀ ਮਾਫ ਨਹੀਂ ਕਰੇਗਾ ਅਤੇ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ) ਹਮੇਸ਼ਾ 1984 ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਸਿੱਖ ਕੌਮ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਯਤਨਸ਼ੀਲ














Leave a Reply