Advertisement

2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਅਦਾ ਕਰੇਗਾ :ਗੁਰਪ੍ਰੀਤ ਗੁੱਜਰ ਰੈਲਮਾਜਰਾ 

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ )

ਵਿਧਾਨ ਸਭਾ ਦੀਆਂ 2027 ਵਿੱਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਯੂਥ ਅਕਾਲੀ ਦਲ ਆਪਣੀ ਅਹਿਮ ਭੂਮਿਕਾ ਅਦਾ ਕਰੇਗਾ ਕਿਉਂਕਿ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ(ਬਾਦਲ ) ਦੀ ਰੀੜ ਦੀ ਹੱਡੀ ਹੈ। ਇਸ ਸਬੰਧੀ ਗੱਲਬਾਤ ਪੱਤਰਕਾਰਾਂ ਨਾਲ ਕਰਦੇ ਹੋਏ ਯੂਥ ਅਕਾਲੀ ਦਲ (ਬਾਦਲ ) ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ ) ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਸਖਤ ਮਿਹਨਤ ਕਰ ਰਹੇ ਹਨ ਜਿਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ

ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬਾਦਲ ) ਦੀ ਸਰਕਾਰ ਸੱਤਾ ਵਿੱਚ ਆ ਸਕੇ। ਜਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਪੂਰੀ ਮਿਹਨਤ ਸ਼੍ਰੋਮਣੀ ਅਕਾਲੀ ਦਲ ਸਿਖਰਾਂ ਤੇ ਪਹੁੰਚਾਣ ਅਤੇ ਸਰਗਰਮ ਰਹਿਣ ਵਾਲੇ ਆਗੂ ਵਜੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣੀ ਵੱਡੀ ਪਛਾਣ ਬਣਾ ਲਈ ਹੈ । ਉਹ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਨੌਜਵਾਨ ਵਰਗ ਤੱਕ ਪਹੁੰਚਾਉਣ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ਵਿੱਚ ਵੀ ਆਪਣੀ ਭੂਮਿਕਾ ਨਿਭਾਉਣ ਲਈ ਯਤਨਸ਼ੀਲ ਰਹਿੰਦੇ ਹਨ। ਗੁਰਪ੍ਰੀਤ ਗੁੱਜਰ ਰੈਲਮਾਜਰਾ ਦਾ ਇਹ ਮੰਨਣਾ ਹੈ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਇਸ ਲਈ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ, ਖੇਡਾਂ ਅਤੇ ਸਮਾਜ ਸੇਵਾ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਹ ਨੌਜਵਾਨਾਂ ਨੂੰ ਆਪਣੇ ਹੱਕਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਹੋਣ ਅਤੇ ਪੰਜਾਬ ਦੀ ਬਿਹਤਰੀ ਲਈ ਉਸਾਰੂ ਸੋਚ ਨਾਲ ਅੱਗੇ ਵਧਣ ਦਾ ਸੱਦਾ ਦਿੰਦੇ ਹਨ।ਜ਼ਿਲ੍ਹਾ ਪੱਧਰ ‘ਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਗੁਰਪ੍ਰੀਤ ਗੁੱਜਰ ਰੈਲਮਾਜਰਾ ਵੱਲੋਂ ਵਰਕਰਾਂ ਅਤੇ ਨੌਜਵਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ‘ਤੇ ਜ਼ੋਰ ਦਿੱਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦਾ ਸਨਮਾਨ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਪੰਜਾਬ ਦੇ ਮਸਲਿਆਂ ਨੂੰ ਲੈ ਕੇ ਨੌਜਵਾਨ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਲੋਕਾਂ ਨਾਲ ਜੁੜ ਕੇ ਕੰਮ ਕਰਨ ਦੀ ਸੋਚ ਨਾਲ ਗੁਰਪ੍ਰੀਤ ਗੁੱਜਰ ਰੈਲਮਾਜਰਾ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਦੀ ਸਰਗਰਮੀ ਯੂਥ ਵਿੰਗ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਸਕਦੀ ਹੈ।

Leave a Reply

Your email address will not be published. Required fields are marked *