ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ):
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਸਪਤਾਲ ਕਾਠਗੜ੍ਹ ਦੀ ਟੀਮ ਵੱਲੋਂ ਮਮਤਾ ਦਿਵਸ ਅਤੇ ਟੀਕਾਕਰਨ ਦਿਵਸ ਮਨਾਇਆ ਗਿਆ।
ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ ਤੇ ਸੁਪਰਵਾਈਜ਼ਰ ਜਸਵਿੰਦਰ ਕੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ ਨੇ ਔਰਤਾਂ ਨੂੰ ਮਮਤਾ ਦਿਵਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਗਰਭ ਅਵਸਥਾ ਦੌਰਾਨ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ। ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੰਤੁਲਿਤ ਭੋਜਨ ਅਤੇ ਨਿਯਮਤ ਜਾਂਚ ਬਾਰੇ ਦੱਸਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਭਾਗ ਲਿਆ ਅਤੇ ਆਪਣੀ ਸਿਹਤ ਪ੍ਰਤੀ ਅਹਿਮ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ ਨੇ ਕਿਹਾ ਕਿ ਅਕਸਰ ਔਰਤਾਂ ਘਰ ਦੇ ਕੰਮਾਂ ਵਿੱਚ ਉਲਝ ਕੇ ਆਪਣੀ ਸਿਹਤ ਪ੍ਰਤੀ ਸੁਚੇਤ ਨਹੀਂ ਰਹਿੰਦੀਆਂ, ਜਦੋਂ ਕਿ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਪੌਸ਼ਟਿਕ ਆਹਾਰ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਹਰੀਆਂ ਸਬਜ਼ੀਆਂ, ਦਾਲਾਂ, ਦੁੱਧ, ਫਲ ਅਤੇ ਪੌਸ਼ਟਿਕ ਆਹਾਰ ਲੈਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ’ਤੇ ਆਪਣਾ ਚੈੱਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਡਾਕਟਰ ਦੇ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ।
ਇਸ ਦੌਰਾਨ ਟੀਕਾਕਰਨ ਦਿਵਸ ਮੌਕੇ 0 ਤੋਂ 5 ਸਾਲ ਤੱਕ ਦੇ 28 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੂੰਦਾਂ ਪਿਲਾਈਆਂ ਗਈਆਂ। ਸੁਪਰਵਾਈਜ਼ਰ ਜਸਵਿੰਦਰ ਕੌਰ ਨੇ ਦੱਸਿਆ ਕਿ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਬੱਚੇ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਸਭ ਤੋਂ ਉੱਤਮ ਹੁੰਦਾ ਹੈ ਅਤੇ ਜੇਕਰ ਮਾਂ ਤੰਦਰੁਸਤ ਹੋਵੇਗੀ ਤਾਂ ਬੱਚਾ ਵੀ ਤੰਦਰੁਸਤ ਰਹੇਗਾ।
ਇਸ ਮੌਕੇ ਡਾ. ਵਿਸ਼ਾਲੀ ਸ਼ਰਮਾ, ਸੁਪਰਵਾਈਜ਼ਰ ਜਸਵਿੰਦਰ ਕੌਰ, ਪ੍ਰਵੀਨ ਕੁਮਾਰੀ ਏ.ਐੱਨ.ਐੱਮ, ਕਮਲ ਕੁਮਾਰ ਸਿਹਤ ਵਰਕਰ, ਬਲਜੀਰ ਕੌਰ ਆਸ਼ਾ ਵਰਕਰ, ਪਰਮਾਰ ਕੌਰ ਆਸ਼ਾ ਵਰਕਰ ਸੁਪਰਵਾਈਜ਼ਰ ਹਾਜਰ ਸਨ। ਇਸ ਮੌਕੇ ਪੰਜ ਗਰਭਵਤੀ ਔਰਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।













Leave a Reply