ਦਵਿੰਦਰ ਪਾਲ ਥਾਨਵਾਲਾ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਪ੍ਰਧਾਨ ਬਲਾਚੌਰ ਨਿਯੁਕਤ, ਚਾਰ ਚੁਫੇਰਿਓਂ ਮਿਲ ਰਹੀਆਂ ਵਧਾਈਆਂ

ਬਲਾਚੌਰ, (ਜਤਿੰਦਰਪਾਲ ਸਿੰਘ ਕਲੇਰ):

ਆਮ ਆਦਮੀ ਪਾਰਟੀ ਵੱਲੋਂ ਸਮਾਜ ਸੇਵੀ ਅਤੇ ਜੁਝਾਰੂ ਆਗੂ ਦਵਿੰਦਰ ਪਾਲ ਥਾਨਵਾਲਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਨਸ਼ਾ ਮੁਕਤੀ ਮੋਰਚਾ ਦਾ ਬਲਾਕ ਪ੍ਰਧਾਨ ਬਲਾਚੌਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਪੂਰੇ ਬਲਾਚੌਰ ਹਲਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਚਾਰ ਚੁਫੇਰਿਓਂ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ।

ਜ਼ਿਕਰਯੋਗ ਹੈ ਕਿ ਦਵਿੰਦਰ ਪਾਲ ਥਾਨਵਾਲਾ ਪਹਿਲਾਂ ਤੋਂ ਹੀ ਬੀ.ਸੀ. ਵਿੰਗ ਦੇ ਬਲਾਕ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਹ ਲੰਬੇ ਸਮੇਂ ਤੋਂ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਖਾਸ ਤੌਰ ਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਦਲਦਲ ਵਿੱਚੋਂ ਕੱਢ ਕੇ ਜ਼ਿੰਦਗੀ ਨਾਲ ਜੋੜਨ ਦਾ ਸੁਨੇਹਾ ਦੇ ਰਹੇ ਹਨ। ਉਨ੍ਹਾਂ ਦੀ ਇਸੇ ਮਿਹਨਤ ਅਤੇ ਲੋਕ ਸੇਵਾ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਤੇ ਇਹ ਵੱਡਾ ਮਾਣ ਸਤਾਇਆ ਹੈ।

ਪਾਰਟੀ ਦੇ ਸੀਨੀਅਰ ਆਗੂਆਂ ਨੇ ਇਸ ਮੌਕੇ ਕਿਹਾ ਕਿ ਸਾਨੂੰ ਪੂਰੀ ਆਸ ਹੈ ਕਿ ਦਵਿੰਦਰ ਪਾਲ ਥਾਨਵਾਲਾ ਇਸ ਅਹੁਦੇ ਤੇ ਰਹਿੰਦੇ ਹੋਏ ਬਲਾਚੌਰ ਬਲਾਕ ਨੂੰ ਨਸ਼ਾ ਮੁਕਤ ਬਣਾਉਣ ਲਈ ਹੋਰ ਵੀ ਵਧੀਆ ਅਤੇ ਸ਼ਲਾਘਾਯੋਗ ਕੰਮ ਕਰਨਗੇ। ਉਨ੍ਹਾਂ ਦੀ ਇਹ ਨਵੀਂ ਜ਼ਿੰਮੇਵਾਰੀ ਨਸ਼ਾ ਮੁਕਤ, ਸਿਹਤਮੰਦ ਅਤੇ ਸੁੱਚਜੇ ਸਮਾਜ ਦੀ ਸਿਰਜਣਾ ਲਈ ਇੱਕ ਮਜ਼ਬੂਤ ਅਤੇ ਅਹਿਮ ਕਦਮ ਸਾਬਤ ਹੋਵੇਗੀ।

ਜਥੇਬੰਦੀ ਨੇ ਵਿਸ਼ਵਾਸ ਪ੍ਰਗਟ ਕੀਤਾ ਹੈ ਕਿ “ਨਸ਼ਾ ਛੱਡੋ – ਜ਼ਿੰਦਗੀ ਨਾਲ ਜੋੜੋ” ਅਤੇ “ਨਸ਼ਾ ਰਹਿਤ ਪੰਜਾਬ – ਸਾਡਾ ਮਕਸਦ” ਦੇ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਵਿੰਦਰ ਪਾਲ ਥਾਨਵਾਲਾ ਦੀ ਅਗਵਾਈ ਹੇਠ ਬਲਾਚੌਰ ਬਲਾਕ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਦਾ ਮੁੱਖ ਮਕਸਦ “ਨਸ਼ਾ ਰਹਿਤ ਬਲਾਚੌਰ – ਸਾਡਾ ਸੁਪਨਾ” ਨੂੰ ਸਾਕਾਰ ਕਰਨਾ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਮੁਬਾਰਕਬਾਦ ਦਿੱਤੀ।

Leave a Reply

Your email address will not be published. Required fields are marked *