ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ )
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼ਹੀਦ ਭਗਤ ਸਿੰਘ ਨਗਰ ਅਵਨੀਤ ਕੌਰ ਵੱਲੋਂ ਬਰਨਾਲਾ ਕਲਾਂ ਅਤੇ ਕੁਲ੍ਹਾਮ ਪਿੰਡਾਂ ਵਿਚਲੇ ਆਂਗਨਵਾੜੀ ਕੇਂਦਰਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਅਤੇ ਹੋਰਨਾਂ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਆਂਗਨਵਾੜੀ ਕੇਂਦਰਾਂ ਵਿਚ ਬੱਚਿਆਂ ਦੀ ਹਰੇਕ ਸਹੂਲਤ ਦਾ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਜ਼ਿਲ੍ਹੇ ਦੇ ਸਾਰੇ ਆਂਗਨਵਾੜੀ ਕੇਂਦਰਾਂ ਵਿਚ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਬੀ.ਡੀ.ਪੀ.ਓ ਨੂੰ ਨਵੀਆਂ ਨਵੇਂ ਬਣਾਏ ਜਾ ਰਹੇ ਆਂਗਨਵਾੜੀ ਕੇਂਦਰਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਆਦੇਸ਼ ਵੀ ਦਿੱਤੇ।