ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਤੇ ਉਪਦੇਸ਼ ਮਨੁੱਖਤਾ ਨੂੰ ਸੱਚ, ਧਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ : ਬ੍ਰਿਗੇਡੀਅਰ ਰਾਜ ਕੁਮਾਰ
ਬਲਾਚੌਰ, (ਜਤਿੰਦਰਪਾਲ ਸਿੰਘ ਕਲੇਰ) :
ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਸਮੂਹ ਪੰਜਾਬ ਵਾਸੀਆਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਿਰਫ਼ ਇੱਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਇਹ ਮਨੁੱਖਤਾ ਨੂੰ ਸੱਚਾਈ, ਧਰਮ, ਨਿਆਂ, ਪ੍ਰੇਮ, ਭਾਈਚਾਰੇ ਅਤੇ ਨੇਕੀ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਦੇਣ ਵਾਲਾ ਪਵਿੱਤਰ ਦਿਹਾੜਾ ਹੈ।
ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਵੱਲੋਂ ਦਿੱਤੇ ਗਏ ਉਪਦੇਸ਼ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਉਨ੍ਹਾਂ ਨੇ ਲੋਕਾਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਸੱਚ ਦਾ ਸਾਥ ਦੇਣ, ਬੁਰਾਈਆਂ ਦਾ ਡਟ ਕੇ ਮੁਕਾਬਲਾ ਕਰਨ ਅਤੇ ਸਮਾਜ ਵਿੱਚ ਆਪਸੀ ਪਿਆਰ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਅਮੀਰ ਸੱਭਿਆਚਾਰ ਅਤੇ ਧਾਰਮਿਕ ਵਿਰਸੇ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।
ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਸੰਦੇਸ਼ ਸਾਨੂੰ ਹਮੇਸ਼ਾ ਧਰਮ ਦੀ ਰੱਖਿਆ, ਕਰਮ ਪ੍ਰਤੀ ਨਿਸ਼ਠਾ ਅਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਨੇ ਜਨਮ ਅਸ਼ਟਮੀ ਦੇ ਇਸ ਪਵਿੱਤਰ ਮੌਕੇ ’ਤੇ ਪੰਜਾਬ ਵਿੱਚ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰਾ ਬਣਿਆ ਰਹਿਣ ਦੀ ਕਾਮਨਾ ਵੀ ਕੀਤੀ।













Leave a Reply