Wednesday, March 26, 2025

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ

ਆਈਏਐਸ ਅਧਿਕਾਰੀ ਡਾ. ਰਵੀ ਭਗਤ ਨੇ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ । ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਨਿਭਾਈ। ਸਾਲ 2006 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਆਮ ਲੋਕਾਂ ਨੂੰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਲਾਭ ਦੇਣ ਲਈ ਲੀਹੋਂ ਹਟਵੇਂ ਵਿਚਾਰ ਅਮਲ ਵਿੱਚ ਲਿਆਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਹ ਜਨਤਕ ਸੇਵਾਵਾਂ ਪ੍ਰਤੀ ਆਪਣੀ ਸਰਗਰਮ ਅਤੇ ਜਵਾਬਦੇਹ ਪਹੁੰਚ ਲਈ ਜਾਣੇ ਜਾਂਦੇ ਹਨ।
ਡਾ. ਰਵੀ ਭਗਤ ਦੀ ਅਗਵਾਈ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ ਕੀਤੀਆਂ ਵਧੀਆ ਤੇ ਪ੍ਰਭਾਵਸ਼ਾਲੀ ਪਹਿਲਕਦਮੀਆਂ ਦੀ ਸਮਾਜ ਦੁਆਰਾ ਖੂਬ ਸ਼ਲਾਘਾ ਕੀਤੀ ਗਈ। ਉਨ੍ਹਾਂ ਦੀਆਂ ਉਦਾਤਮ ਸੇਵਾਵਾਂ ਲਈ ਉਨ੍ਹਾਂ ਨੂੰ ਕਈ ਪ੍ਰਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰ ਮਿਲੇ। ਡਾ. ਭਗਤ ਦੀ ਅਗਵਾਈ ਹੇਠ, ਸਾਲ 2015 ਵਿੱਚ 10,000 ਵਿਦਿਆਰਥੀਆਂ ਦੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਭਾਗ ਲੈਣ ਦਾ ਗਿੰਨੀਜ਼ ਵਰਲਡ ਰਿਕਾਰਡ ਬਣਾਇਆ ਗਿਆ। ਸਾਲ 2018 ਵਿੱਚ, 82 ਦੇਸ਼-ਭਗਤਾਂ ਦੇ ਨਾਲ ਨਾਲ ਸ਼ਾਂਤੀ ਲਈ ਗੀਤ ਗਾਉਣ ਦੀ ਕੇਂਦਰਿਤ ਮੁਹਿੰਮ ਵੀ ਗਿੰਨੀਜ਼ ਵਰਲਡ ਰਿਕਾਰਡ ਬਣਿਆ।
ਐਮ.ਐਸ.ਪੀ. ਆਫ਼ ਜੀਓਪੌਲੀਟਿਕਸ’ ਵਿੱਚ ਡਾਕਟਰੇਟ ਡਾ. ਰਵੀ ਭਗਤ ਨੇ 2008-2009 ਵਿੱਚ ਸਬ ਡਿਵੀਜ਼ਨਲ ਮੈਜਿਸਟ੍ਰੇਟ ਮਲੋਟ ਵਜੋਂ ਸਫਲ ਪ੍ਰਸ਼ਾਸਨਿਕ ਕੈਰੀਅਰ ਦੀ ਸ਼ੁਰੂਆਤ ਕੀਤੀ। ਓਹਨਾ ਦੀ ਫਰੀਦਕੋਟ, ਅੰਮ੍ਰਿਤਸਰ, ਅਤੇ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਉਂਦੇ ਹੋਏ ਅਹਿਮ ਭੂਮਿਕਾ ਨਿਭਾਈ।
ਦਫ਼ਤਰ ਵਿੱਚ ਅਹੁਦਾ ਸੰਭਾਲਦੇ ਹੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਨੂੰ ਲਾਗੂ ਕਰਨਾ ਉਨ੍ਹਾਂ ਦਾ ਮੁਖ਼ ਉਦੇਸ਼ ਹੋਵੇਗਾ। ਉਹਨਾਂ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਜਿਵੇਂ ਮੁੱਖ ਖੇਤਰਾਂ ਵਿੱਚ ਵੱਧ ਚਰਚਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਮਾਂ ਬੱਧ ਢੰਗ ਨਾਲ ਲੋਕਾਂ ਤਕ ਪਹੁੰਚਾਇਆ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles