ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ)
ਕੰਟਰੈਕਟ211 ਹੈਂਡ ਮਲਟੀਪਰਪਜ ਹੈਲਥ ਵਰਕਰ ਫੀਮੇਲ ਇਪਲਾਈਜ਼ ਵੱਲੋਂ ਘਟ ਘਟ ਕਲਾ ਵਿਖੇ ਯੂਨੀਅਨ ਦੇ ਪ੍ਰਧਾਨ ਸਰਬਜੀਤ ਕੌਰ ਨਵਾਂ ਸ਼ਹਿਰ ਵੱਲੋਂ ਪੀਸੀਐਸ ਜਗਨੂਰ ਗਰੇਵਾਲ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸਰਬਜੀਤ ਕੌਰ ਨੇ ਦੱਸਿਆ ਕੀ ਕਿ ਉਹ ਪਿਛਲੇ 15 ਸਾਲਾਂ ਤੋਂ ਕੰਟਰੈਕਟ ਤੇ ਭਰਤੀ ਹਨ ਅਤੇ ਕਿਸੇ ਵੀ ਸਰਕਾਰ ਵੱਲੋਂ ਉਹਨਾਂ ਨੂੰ ਹਾਲੇ ਤੱਕ ਪੱਕਾ ਨਹੀਂ ਕੀਤਾ ਗਿਆ ਹੈ ਇਸ ਮੌਕੇ ਤੇ ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਤਿੰਨ ਸਾਲਾਂ ਵਿੱਚ ਸਾਡੀ ਕੋਈ ਵੀ ਸਾਰ ਨਹੀਂ ਲਈ ਗਈ ਹੈ ਉਹਨਾਂ ਨੇ ਕਿਹਾ ਕਿ ਸਾਡੀਆਂ ਦੋ ਹੀ ਮੰਗਾਂ ਹਨ ਸਾਡੀ ਭਰਤੀ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇ ਕੰਟਰੈਕਟ ਦੇ ਤੌਰ ਤੇ ਕੰਮ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪ੍ਰਮਾਣਿਤ ਪੋਸਟ ਤੇ ਪੱਕਾ ਕੀਤਾ ਜਾਵੇ ਜਿੰਨਾ ਚਿਰ ਕੰਟਰੈਕਟ ਵਰਕਰਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਿਕ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ ਅਤੇ ਸਾਡਾ ਸਾਰਿਆਂ ਵਰਕਰਾਂ ਦਾ ਸਿਹਤ ਬੀਮਾ ਕੀਤਾ ਜਾਵੇ ਇਸ ਮੌਕੇ ਤੇ ਉਹਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਉਹ ਕੰਟਰੈਕਟ ਦੇ ਤੌਰ ਤੇ ਕੰਮ ਕਰ ਰਹੇ ਹਨ ਇਸ ਲਈ ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਇਹਨਾਂ ਕੰਟਰੈਕਟ ਵਰਕਰਾਂ ਨੂੰ ਪਹਿਲ ਦੇ ਆਧਾਰ ਤੇ ਪੱਕਾ ਕੀਤਾ ਜਾਵੇ।ਇਸ ਮੌਕੇ ਤੇ ਉਹਨਾਂ ਨਾਲ ਜਨਰਲ ਸਕੱਤਰ ਗੁਰਦੀਪ ਕੌਰ ਨਵਾਂ ਸ਼ਹਿਰ ,ਸੁਮਨ ਸ਼ਰਮਾ, ਕਸ਼ਮੀਰ ਕੌਰ, ਪਵਨਦੀਪ ਕੌਰ ,ਅਤੇ ਹੋਰ ਮੁਲਾਜ਼ਮ ਮੌਜੂਦ ਸਨ।