ਪਿੰਡ ਰੈਲ ਮਾਜਰਾ ਵਿਖੇ ਐੱਸ.ਆਈ.ਆਰ. ਦਾ ਕੰਮ ਜ਼ੋਰਾਂ ‘ਤੇ; ਬੀ.ਐੱਲ.ਓ. ਅਤੇ ਬੀ.ਐੱਲ.ਏ. ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਹੱਲ


ਬਲਾਚੌਰ, (ਜਤਿੰਦਰਪਾਲ ਸਿੰਘ ਕਲੇਰ):

ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ ਤਹਿਤ ਅੱਜ ਮਿਤੀ 6 ਸਤੰਬਰ 2026 ਨੂੰ ਪਿੰਡ ਰੈਲ ਮਾਜਰਾ ਵਿਖੇ ਵੋਟਰ ਸੂਚੀਆਂ ਅਤੇ ਐੱਸ.ਆਈ.ਆਰ. ਨਾਲ ਸਬੰਧਤ ਕੰਮਕਾਜ ਪੂਰੀ ਪਾਰਦਰਸ਼ਤਾ ਅਤੇ ਉਤਸ਼ਾਹ ਨਾਲ ਜਾਰੀ ਹੈ। ਪ੍ਰਸ਼ਾਸਕੀ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਪੋਲਿੰਗ ਬੂਥਾਂ ‘ਤੇ ਅਧਿਕਾਰੀਆਂ ਦੀ ਵਿਸ਼ੇਸ਼ ਮੌਜੂਦਗੀ ਯਕੀਨੀ ਬਣਾਈ ਗਈ ਹੈ।

ਇਸ ਮੌਕੇ ਪੋਲਿੰਗ ਬੂਥ ‘ਤੇ ਵੱਖ-ਵੱਖ ਅਹਿਮ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ । 

ਬੀ.ਐੱਲ.ਓ. ਅਮਰਜੀਤ ਸਿੰਘ ਅਤੇ ਬੀ.ਐੱਲ.ਓ. ਦੇਸ ਰਾਜ ਵੱਲੋਂ ਪੋਲਿੰਗ ਬੂਥ ‘ਤੇ ਮੌਜੂਦ ਰਹਿ ਕੇ ਵੋਟਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।

ਪ੍ਰਸ਼ਾਸਕੀ ਹੁਕਮਾਂ ਅਤੇ ਪਾਰਦਰਸ਼ਤਾ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਦੇ ਬੀ.ਐੱਲ.ਏ.-2 ਜਗਤਾਰ ਖਾਨ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਆਮ ਲੋਕਾਂ ਨੂੰ ਇਸ ਪ੍ਰਕਿਰਿਆ ਦੌਰਾਨ ਪੂਰਾ ਸਹਿਯੋਗ ਦਿੱਤਾ।

ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਦੇ ਦਿਨ ਸਮੁੱਚੇ ਪੋਲਿੰਗ ਬੂਥਾਂ ‘ਤੇ ਸਬੰਧਤ ਅਮਲੇ ਦੀ ਹਾਜ਼ਰੀ ਲਾਜ਼ਮੀ ਕੀਤੀ ਗਈ ਸੀ, ਤਾਂ ਜੋ ਪਿੰਡ ਵਾਸੀਆਂ ਨੂੰ ਆਪਣੇ ਵੋਟ ਬਣਾਉਣ ਜਾਂ ਸੋਧਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੁਹਿੰਮ ਨਾਲ ਪਿੰਡ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਆਪਣੀਆਂ ਵੋਟਾਂ ਨਾਲ ਜੁੜੇ ਕੰਮਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨੇਪਰੇ ਚਾੜ੍ਹ ਰਹੇ ਹਨ।


Leave a Reply

Your email address will not be published. Required fields are marked *