ਬਲਾਚੌਰ ‘ਚ ਯੂਥ ਕਾਂਗਰਸ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ, ਨੌਜਵਾਨਾਂ ਨੂੰ ਦਿੱਤੇ ਨਵੇਂ ਦਿਸ਼ਾ-ਨਿਰਦੇਸ਼


ਨਵਾਂਸ਼ਹਿਰ , (ਜਤਿੰਦਰਪਾਲ ਸਿੰਘ ਕਲੇਰ):

ਬਲਾਚੌਰ ਵਿਖੇ ਅੱਜ ਯੂਥ ਕਾਂਗਰਸ ਦੀ ਇੱਕ ਅਹਿਮ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਪੰਜਾਬ ਯੂਥ ਕਾਂਗਰਸ ਦੇ ਕੋ-ਇੰਚਾਰਜ  ਭਰਤ ਸ਼ੰਕਰ ਜੋਸ਼ੀ  ਅਤੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਐਡਵੋਕੇਟ ਹਿੱਤਰਾਜ ਚੌਧਰੀ ਜੰਡੀ ਜੀ ਦੀ ਅਗਵਾਈ ਹੇਠ ਕਰਵਾਈ ਗਈ।

ਮੀਟਿੰਗ ਦੌਰਾਨ ਯੂਥ ਕਾਂਗਰਸ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਰ ਘਰ ਤਿਰੰਗਾ ਮੁਹਿੰਮ ਨੂੰ ਪੂਰਾ ਸਮਰਥਨ ਦੇਣ ਦਾ ਫੈਸਲਾ ਲਿਆ ਗਿਆ ਅਤੇ ਇਸ ਮੁਹਿੰਮ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਤੇਜ਼ ਕਰਨ ਲਈ ਸਾਰੇ ਆਗੂਆਂ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸਾਥੀ ਅਹੁਦੇਦਾਰਾਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ ਗਈ ਅਤੇ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਅੱਗੇ ਵੀ ਇਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ ਅਤੇ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਲਈ ਲੜਾਈ ਲੜੀ ਜਾਵੇਗੀ।

ਇਸ ਮੌਕੇ ਚੇਅਰਮੈਨ ਦੇਸ ਰਾਜ ਹੱਕਲਾ , ਨਵੀਨ ਆਦੋਆਣਾ, ਜਰਨਲ ਸਕੱਤਰ ਫਰਹੀਨ ਚੇਚੀ, ਹਲਕਾ ਬਲਾਚੌਰ ਯੂਥ ਕਾਂਗਰਸ ਪ੍ਰਧਾਨ ਨਿਰਮਲ ਪਵਾਰ ਭਰਥਲਾ , ਨਵਾਂਸ਼ਹਿਰ ਯੂਥ ਕਾਂਗਰਸ ਪ੍ਰਧਾਨ ਸੰਜੇ ਰਾਣਾ, ਵਿਵੇਕ ਰਾਣਾ, ਰੰਮੀ, ਰਾਹੁਲ, ਅਰੁਨ ਚੌਧਰੀ ਅਤੇ ਹੋਰ ਯੂਥ ਕਾਂਗਰਸ ਦੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਮੌਜੂਦ ਰਹੇ।


Leave a Reply

Your email address will not be published. Required fields are marked *