ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਘਮੌਰ, ਰੁੜਕੀ ਕਲਾਂ ਅਤੇ ਹਿਆਤਪੁਰ ਸਿੰਘਾਂ ਦੇ ਵਿਕਾਸ ਲਈ 9 ਲੱਖ ਰੁਪਏ ਦੇ ਗ੍ਰਾਂਟ ਚੈੱਕ ਭੇਟ


​ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ ) :

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਘਮੌਰ ਲਈ 4 ਲੱਖ ਰੁਪਏ, ਪਿੰਡ ਰੁੜਕੀ ਕਲਾਂ ਲਈ 2 ਲੱਖ ਰੁਪਏ ਅਤੇ ਪਿੰਡ ਹਿਆਤਪੁਰ ਸਿੰਘਾਂ ਲਈ 3 ਲੱਖ ਰੁਪਏ ਦੇ ਵਿਕਾਸ ਗ੍ਰਾਂਟ ਚੈੱਕ ਭੇਟ ਕੀਤੇ ਗਏ।

​ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ, ਤਾਂ ਜੋ ਪੇਂਡੂ ਖੇਤਰਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

​ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਜਨ-ਹਿੱਤੈਸ਼ੀ ਅਤੇ ਲੋਕ-ਪੱਖੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।।                            ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ  ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪਿੰਡਾਂ ਦੀਆਂ ਗਲੀਆਂ-ਨਾਲੀਆਂ, ਛੱਪੜਾਂ ਦੇ ਨਵੀਨੀਕਰਨ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਵਿਕਾਸ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

​ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਨੂੰ ਦਿੱਤੀ ਗਈ ਕੁੱਲ 9 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਨਾਲ ਪਿੰਡਾਂ ਦੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦੇ ਹਰ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ।

​ਇਸ ਮੌਕੇ ਗ੍ਰਾਮ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕਾ ਵੱਲੋਂ ਇਲਾਕੇ ਦੇ ਪਿੰਡਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ।

​ਇਸ ਮੌਕੇ ਪਿੰਡਾਂ ਦੇ ਪਤਵੰਤੇ ਸੱਜਣ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।


Leave a Reply

Your email address will not be published. Required fields are marked *