ਬਲਾਚੌਰ 25 ਮਾਰਚ (ਜਤਿੰਦਰਪਾਲ ਸਿੰਘ ਕਲੇਰ ) ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਇਨ ਬਿੰਨ ਪਾਲਣਾ ਕਰਦੇ ਹੋਏ ਬਲਾਚੌਰ ਪੁਲਿਸ ਨੇ ਇਕ ਐਕਟਿਵਾ ਸਕੂਟਰੀ ਸਵਾਰ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋ 12 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਲਖਵੀਰ ਚੰਦ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਸੁੱਜੋਵਾਲ ਰੋਡ ਬਲਾਚੌਰ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਇਕ ਐਕਟਿਵਾ ਸਕੂਟਰੀ ਜਿਸਦਾ ਨੰਬਰ ਪੀਬੀ 32ਆਰ 7957 ਤੇ ਸਵਾਰ ਵਿਆਕਤੀ ਆਉਂਦਾ ਦਿਖਾਈ ਦਿੱਤੀ ਜੋ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਸਾਹਿਲ ਉਰਫ ਸੰਨੀ ਪੁੱਤਰ ਕੈਲਾਸ਼ ਵਾਸੀ ਵਾਰਡ ਨੰਬਰ 07 ਬਲਾਚੌਰ ਥਾਣਾ ਸਿਟੀ ਦੇ ਰੂਪ ਵਿੱਚ ਹੋਈ |