ਚਿਆਂ ਦੀ ਸੁਰੱਖਿਆ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਸੈਸ਼ਨ ਆਯੋਜਿਤ


ਬਲਾਚੌਰ, (ਜਤਿੰਦਰਪਾਲ ਸਿੰਘ ਕਲੇਰ) :

ਐਮ.ਆਰ. ਸਿਟੀ ਪਬਲਿਕ ਸਕੂਲ, ਬਲਾਚੌਰ ਵਿਖੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ, ਅਧਿਕਾਰਾਂ, ਸੜਕ ਸੁਰੱਖਿਆ ਅਤੇ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਸੈਸ਼ਨ ਆਯੋਜਿਤ ਕੀਤਾ ਗਿਆ। ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜਾਗਰੂਕ, ਸਾਵਧਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ।

ਇਸ ਮੌਕੇ ਕੋਮਲ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ, ਐਸ.ਬੀ.ਐਸ. ਨਗਰ, ਆਪਣੀ ਟੀਮ ਸਮੇਤ ਸਕੂਲ ਪਹੁੰਚੇ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਲ ਸੁਰੱਖਿਆ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਬੱਚਿਆਂ ਨੂੰ ਉਪਲਬਧ ਹੈਲਪਲਾਈਨ ਸੇਵਾਵਾਂ, ਮੁਸ਼ਕਿਲ ਜਾਂ ਅਸੁਰੱਖਿਅਤ ਸਥਿਤੀ ਵਿੱਚ ਮਦਦ ਲੈਣ ਦੇ ਤਰੀਕਿਆਂ ਅਤੇ ਆਪਣੇ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਪੋਕਸੋ ਐਕਟ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਅਸੁਰੱਖਿਅਤ ਸਥਿਤੀਆਂ ਦੀ ਪਛਾਣ ਕਰਨ ਅਤੇ ਲੋੜ ਪੈਣ ‘ਤੇ ਹਿੰਮਤ ਅਤੇ ਜਾਗਰੂਕਤਾ ਨਾਲ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਗਿਆ।

ਸੈਸ਼ਨ ਦੇ ਦੂਜੇ ਪੜਾਅ ਵਿੱਚ ਪਰਵੀਨ ਕੁਮਾਰ, ਐਸ.ਆਈ., ਟ੍ਰੈਫਿਕ ਸੈੱਲ, ਐਸ.ਬੀ.ਐਸ. ਨਗਰ ਅਤੇ ਜੋਗਿੰਦਰ ਪਾਲ, ਏ.ਐਸ.ਆਈ., ਬਲਾਚੌਰ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ, ਟ੍ਰੈਫਿਕ ਨਿਯਮਾਂ ਅਤੇ ਜ਼ਿੰਮੇਵਾਰ ਡਰਾਈਵਿੰਗ ਬਾਰੇ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਆਪਣੇ ਅਸਲ ਜੀਵਨ ਦੇ ਤਜਰਬੇ ਅਤੇ ਵਿਹਾਰਕ ਉਦਾਹਰਨਾਂ ਸਾਂਝੀਆਂ ਕਰਦਿਆਂ ਵਿਦਿਆਰਥੀਆਂ ਨੂੰ ਸੜਕ ‘ਤੇ ਸਾਵਧਾਨ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਨਸ਼ੇ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪ੍ਰੇਰਿਤ ਕੀਤਾ।

ਵਕਤਾਵਾਂ ਨੇ ਕਿਹਾ ਕਿ ਸੁਰੱਖਿਅਤ ਜੀਵਨ ਲਈ ਸਿਰਫ਼ ਨਿਯਮਾਂ ਦੀ ਜਾਣਕਾਰੀ ਹੋਣਾ ਹੀ ਕਾਫ਼ੀ ਨਹੀਂ, ਸਗੋਂ ਅਨੁਸ਼ਾਸਨ, ਸਹੀ ਦਿਸ਼ਾ ਦੀ ਚੋਣ, ਮਾਪਿਆਂ ਅਤੇ ਗੁਰੂਆਂ ਦਾ ਸਤਿਕਾਰ ਤੇ ਆਗਿਆ ਦਾ ਪਾਲਣ ਅਤੇ ਜੀਵਨ ਵਿੱਚ ਜ਼ਿੰਮੇਵਾਰ ਫ਼ੈਸਲੇ ਲੈਣ ਵੀ ਬਹੁਤ ਜ਼ਰੂਰੀ ਹਨ। ਇਸ ਮੌਕੇ ਸਕੂਲ ਮੈਨੇਜ਼ਮੈਂਟ ਅਤੇ ਪ੍ਰਿੰਸੀਪਲ ਰਿੱਤੂ ਬਤਰਾ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਗਿਆਨ ਪ੍ਰਾਪਤ ਕਰਨਾ ਨਹੀਂ, ਬਲਕਿ ਵਿਦਿਆਰਥੀਆਂ ਨੂੰ ਸਮਝਦਾਰ, ਸੁਰੱਖਿਅਤ, ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਅਜਿਹੇ ਜਾਗਰੂਕਤਾ ਸੈਸ਼ਨ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਜ਼ਿੰਮੇਵਾਰੀ ਅਤੇ ਸੁਰੱਖਿਆ ਪ੍ਰਤੀ ਸਚੇਤਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਿੱਤੂ ਬਤਰਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਬਾਲ ਸੁਰੱਖਿਆ ਟੀਮ ਅਤੇ ਟ੍ਰੈਫਿਕ ਪੁਲਿਸ ਅਧਿਕਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਜਦੋਂ ਜਾਗਰੂਕਤਾ ਸਾਡੀ ਆਦਤ ਬਣ ਜਾਂਦੀ ਹੈ, ਤਾਂ ਸੁਰੱਖਿਆ ਸਾਡੀ ਜੀਵਨ-ਸ਼ੈਲੀ ਬਣ ਜਾਂਦੀ ਹੈ।


Leave a Reply

Your email address will not be published. Required fields are marked *