– ਭੁੰਗ ਨਾਲ ਭਰੀਆਂ ਟਰਾਲੀਆਂ, ਟੂਰਿਸਟ ਬੱਸਾਂ ਤੇ ਓਵਰਲੋਡ ਵਾਹਨ ਆਏ ਕਾਰਵਾਈ ਦੀ ਜ਼ਦ ’ਚ; ਨਿਯਮ ਤੋੜਨ ਵਾਲਿਆਂ ’ਚ ਮਚੀ ਹੜਕੰਪ
ਬਲਾਚੌਰ, (ਜਤਿੰਦਰਪਾਲ ਸਿੰਘ ਕਲੇਰ) :
ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤੀ ਕਰਦਿਆਂ ਆਰ.ਟੀ.ਓ. ਨਵਾਂਸ਼ਹਿਰ ਇੰਦਰਪਾਲ ਵੱਲੋਂ ਟੋਲ ਪਲਾਜ਼ਾ ਬੱਛੂਆਂ ਵਿਖੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਟਰਾਂਸਪੋਰਟ ਵਿਭਾਗ ਦੀ ਟੀਮ ਨੇ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕਰਦਿਆਂ ਕਰੀਬ 8 ਵਾਹਨਾਂ ਦੇ ਚਲਾਨ ਕੀਤੇ।
ਚੈਕਿੰਗ ਦੌਰਾਨ ਭੁੰਗ ਨਾਲ ਭਰੀਆਂ ਟਰਾਲੀਆਂ, ਟੂਰਿਸਟ ਬੱਸਾਂ ਅਤੇ ਓਵਰਲੋਡ ਵਾਹਨਾਂ ਨੂੰ ਵਿਸ਼ੇਸ਼ ਤੌਰ ’ਤੇ ਜਾਂਚਿਆ ਗਿਆ। ਵਿਭਾਗੀ ਟੀਮ ਵੱਲੋਂ ਵਾਹਨਾਂ ਦੇ ਦਸਤਾਵੇਜ਼ਾਂ, ਪਰਮਿਟ, ਫਿਟਨੈੱਸ ਅਤੇ ਲੋਡ ਸਮੇਤ ਹੋਰ ਲੋੜੀਂਦੇ ਕਾਗਜ਼ਾਤ ਦੀ ਵੀ ਜਾਂਚ ਕੀਤੀ ਗਈ।
ਆਰ.ਟੀ.ਓ. ਇੰਦਰਪਾਲ ਨੇ ਕਿਹਾ ਕਿ ਸੜਕਾਂ ’ਤੇ ਓਵਰਲੋਡਿੰਗ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਮੁਕੰਮਲ ਰੱਖਣ ਅਤੇ ਨਿਰਧਾਰਤ ਸਮਰੱਥਾ ਤੋਂ ਵੱਧ ਸਮਾਨ ਲੋਡ ਨਾ ਕਰਨ।
ਉਨ੍ਹਾਂ ਕਿਹਾ ਕਿ ਓਵਰਲੋਡ ਵਾਹਨ ਸੜਕ ਸੁਰੱਖਿਆ ਲਈ ਖ਼ਤਰਾ ਬਣ ਸਕਦੇ ਹਨ ਅਤੇ ਹਾਦਸਿਆਂ ਦੀ ਸੰਭਾਵਨਾ ਵੀ ਵਧਾਉਂਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਚੈਕਿੰਗ ਅਤੇ ਕਾਰਵਾਈ ਦਾ ਸਿਲਸਿਲਾ ਜਾਰੀ ਰਹੇਗਾ।













Leave a Reply