ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਹੋ ਰਿਹਾ ਹੈ ਮਜ਼ਬੂਤ: ਭਾਜਪਾ ਆਗੂ ਵਿਜੇ ਭਾਟੀਆ ਸੰਡਰੇਵਾਲ 


ਬਲਾਚੌਰ, 11 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਹਲਕਾ ਬਲਾਚੌਰ ਵਿੱਚ ਉਸ ਸਮੇਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ, ਜੋਗਿੰਦਰ ਸਿੰਘ ਅਟਵਾਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਰਸਮੀ ਤੌਰ ‘ਤੇ ਭਾਜਪਾ ਦਾ ਪੱਲਾ ਫੜ ਲਿਆ। ਇਨ੍ਹਾਂ ਨਾਮਵਰ ਆਗੂਆਂ ਨੇ ਹਰਿਆਣਾ ਦੇ ਲੋਕਪ੍ਰਿਯ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਵਿਸ਼ੇਸ਼ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ, ਜਿਸ ਨਾਲ ਇਲਾਕੇ ਦੀ ਸਿਆਸਤ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ।

ਇਸ ਅਹਿਮ ਮੌਕੇ ‘ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਨੇ ਆਪਣੇ ਦਫ਼ਤਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਰੋਪਾ ਪਾ ਕੇ ਵਿਸ਼ੇਸ਼ ਤੌਰ ‘ਤੇ ਮਾਣ-ਸਨਮਾਨ ਦਿੱਤਾ। ਉਨ੍ਹਾਂ ਕਿਹਾ ਕਿ ਅਸ਼ੋਕ ਨਾਨੋਵਾਲ, ਜੋਗਿੰਦਰ ਸਿੰਘ ਅਟਵਾਲ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ, ਜਿਸ ਨਾਲ ਬਲਾਚੌਰ ਖੇਤਰ ਵਿੱਚ ਪਾਰਟੀ ਦੀ ਤਾਕਤ ਨੂੰ ਜ਼ਮੀਨੀ ਪੱਧਰ ‘ਤੇ ਨਵੀਂ ਉਤਸ਼ਾਹ ਮਿਲਿਆ ਹੈ।

ਵਿਜੇ ਭਾਟੀਆ ਸੰਡਰੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿੱਤ ਅਤੇ ਦੇਸ਼-ਹਿੱਤ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਮੋਦੀ ਜੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ ‘ਤੇ ਆਪਣੀ ਇੱਕ ਮਜ਼ਬੂਤ ਪਛਾਣ ਅਤੇ ਵਿਲੱਖਣ ਰੁਤਬਾ ਕਾਇਮ ਕੀਤਾ ਹੈ। ਕੇਂਦਰ ਸਰਕਾਰ ਦੇ ਇਸੇ ਵਿਕਾਸ ਮਾਡਲ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਬਲਾਚੌਰ ਦੇ ਆਮ ਲੋਕ ਅਤੇ ਸੂਝਵਾਨ ਆਗੂ ਲਗਾਤਾਰ ਖੁਦ-ਬਖ਼ੁਦ ਭਾਜਪਾ ਨਾਲ ਜੁੜ ਰਹੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਬਲਾਚੌਰ ਦੇ ਹੋਰ ਵੀ ਕਈ ਪ੍ਰਮੁੱਖ ਆਗੂ ਅਤੇ ਉਨ੍ਹਾਂ ਦੇ ਸਾਥੀ ਭਾਜਪਾ ਦਾ ਹਿੱਸਾ ਬਣਨ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਸਮੂਹ ਆਗੂਆਂ ਦਾ ਮੁੱਖ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸਵਾਦੀ ਏਜੰਡੇ ਅਤੇ ਦੇਸ਼ ਦੀ ਤਰੱਕੀ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ ਤਾਂ ਜੋ ਹਲਕੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।


Leave a Reply

Your email address will not be published. Required fields are marked *