ਬਲਾਚੌਰ ਦੇ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ


  • ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਵਾਰਡਾਂ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ

ਬਲਾਚੌਰ, 11 ਸਤੰਬਰ(ਜਤਿੰਦਰਪਾਲ ਸਿੰਘ ਕਲੇਰ ) ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬਲਾਚੌਰ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਬਲਾਚੌਰ ਸ਼ਹਿਰ ਦੇ ਵਾਰਡ ਨੰਬਰ 3, 8 ਅਤੇ 10 ਲਈ ਕੁੱਲ 18.60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਭੇਟ ਕੀਤੇ ਗਏ।

ਇਸ ਮੌਕੇ ਵਾਰਡ ਨੰਬਰ 10 ਲਈ 4 ਲੱਖ ਰੁਪਏ, ਵਾਰਡ ਨੰਬਰ 8 ਲਈ 5.40 ਲੱਖ ਰੁਪਏ ਅਤੇ ਵਾਰਡ ਨੰਬਰ 3 ਲਈ 9.20 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ ਗਏ। ਇਨ੍ਹਾਂ ਗ੍ਰਾਂਟਾਂ ਨਾਲ ਵਾਰਡਾਂ ਵਿੱਚ ਗਲੀਆਂ, ਨਾਲੀਆਂ ਸਮੇਤ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜ ਕਰਵਾਏ ਜਾਣਗੇ।

ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਲਾਚੌਰ ਹਲਕੇ ਦੇ ਹਰ ਪਿੰਡ ਅਤੇ ਸ਼ਹਿਰੀ ਵਾਰਡ ਦਾ ਬਿਨਾਂ ਕਿਸੇ ਪੱਖਪਾਤ ਦੇ ਸਰਵਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਜਿਹੜੀਆਂ ਵੀ ਵਿਕਾਸ ਸਬੰਧੀ ਮੰਗਾਂ ਅਤੇ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਵਾਰਡਾਂ ਵਿੱਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਗਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਹੋਣਗੀਆਂ। “ਲੋਕ ਸੇਵਾ ਅਤੇ ਬਲਾਚੌਰ ਹਲਕੇ ਦਾ ਵਿਕਾਸ ਹੀ ਸਾਡਾ ਮੁੱਖ ਮਕਸਦ ਹੈ।

ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਵਿੱਚ ਵੀ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ।

ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਆਮ ਆਦਮੀ ਪਾਰਟੀ ਸਰਕਾਰ ਦੀ ਪਹਿਲੀ ਤਰਜੀਹ ਹੈ। ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਸਦਕਾ ਬਲਾਚੌਰ ਹਲਕਾ ਵੀ ਤਰੱਕੀ ਦੀ ਰਾਹ ’ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।  ਇਸ ਮੌਕੇ ਯੂਥ ਆਗੂ ਕਰਨਵੀਰ ਕਟਾਰੀਆ,ਸੁਨੀਲ ਕੌਸ਼ਲ ਲਾਡੀ ਰਾਣਾ ਪ੍ਰਧਾਨ ਨਗਰ ਕੌਂਸਲ,ਐਮ ਸੀ ਬਿੱਟੂ ਰਾਣਾ, ਐਮ ਸੀ ਨਿਰਮਲਾ ਰਾਣੀ,ਰਾਮਪਾਲ ਮਹੇਸ਼ੀ,ਜਸਵਿੰਦਰ ਸਿਆਨ , ਸੁਰਿੰਦਰ ਭੱਟੀ , ਸੁਰਿੰਦਰ ਸੀਹਮਾਰ,ਵਿਸ਼ੂ ਰਾਣਾ ,ਕੁਲਦੀਪ ਕੁਮਾਰ ਪ੍ਰਧਾਨ , ਮਨਜੀਤ ਬੇਦੀ ਆਦਿ ਹਾਜਰ ਸਨ l


Leave a Reply

Your email address will not be published. Required fields are marked *