Join
Saturday, March 21, 2026
Saturday, March 21, 2026

ਪਿੰਡ ਰੈਲਮਾਜਰਾ ਦੇ ਸ਼ੀਤਲਾ ਮਾਤਾ ਮੰਦਰ  ਵਿੱਚ ਸਲਾਨਾ ਭੰਡਾਰਾ ਕਰਵਾਇਆ ਗਿਆ

ਨਵਾਂਸ਼ਹਿਰ /ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ)

ਕਾਠਗੜ੍ਹ ਦੇ ਨੇੜੇ ਦੇ ਪਿੰਡ ਰੈਲਮਾਜਰਾ ਦੇ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ ਵਿਚ ਹਰ ਸਾਲ ਦੀ ਤਰ੍ਹਾਂ ਸਲਾਨਾ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਭੰਡਾਰਾ ਕਰਵਾਇਆ ਗਿਆ।ਇਸ ਸਬੰਧੀ ਪੱਤਰਕਾਰਾਂ ਨੂੰ ਨੂੰ ਜਾਣਕਾਰੀ ਦਿੰਦੇ ਹੋਏ ਵਿਨੋਦ ਬਾਬਾ ਦੀ ਅਗਵਾਈ ਹੇਠ ਪੂਜਾ ਅਰਚਨਾ ਕਰਨ ਤੋਂ ਬਾਅਦ ਸਰਪੰਚ ਅਨੀਤਾ ਅਤੇ ਸਮਾਜ ਸੇਵੀ ਸੱਤ ਪਾਲ ਸੰਧੂ ਦੁਆਰਾ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੋਕੇ ਪ੍ਰਸਿੱਧ ਭਜਨ ਮੰਡਲੀਆਂ  ਨੇ ਮਾਤਾ ਰਾਣੀ ਦੀਆਂ ਭੇਟਾਂ ਗਾ ਕੇ ਸੰਗਤਾਂ ਨੂੰ  ਨਿਹਾਲ ਕੀਤਾ।ਇਸ ਮੌਕੇ ਮਾਤਾ ਰਾਣੀ ਦਾ ਅਤੁੱਟ ਲੰਗਰ ਵਰਤਾਇਆ ਗਿਆ।ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਮੰਦਰ ਵਿੱਚ ਨਸਮਤਕ ਹੋਈਆਂ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਸੇਵਾਦਾਰਾਂ ਵਿੱਚ ਬੌਬੀ ਪ੍ਰਧਾਨ, ਪੰਚ ਦਲੀਪ ਘਈ, ਮਿੰਟੂ ਘਈ, ਪ੍ਰਦੀਪ ਘਈ ਅਤੇ ਬਹੁਤ ਵੱਡੀ ਸੰਖਿਆ ਵਿੱਚ ਸੰਗਤਾਂ ਮੌਜੂਦ ਰਹੀਆਂ।

Related Articles

LEAVE A REPLY

Please enter your comment!
Please enter your name here

Latest Articles

2

2