ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ )
ਪੰਜਾਬ ਸਰਕਾਰ ਵੱਲੋਂ ਸਾਲ 2025-26 ਦਾ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਨਾਲ ਲੋਕ ਹਿਤ ਵਾਲਾ ਬਜਟ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਹਿਲੇ ਦਿਨ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਤਰਜੀਹ ਦੇ ਰਹੀ ਹੈ ਅਤੇ ਹਰੇਕ ਸਾਲ ਇਹਨਾਂ ਦੋਹਾਂ ਖੇਤਰਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਂਦਾ ਹੈ। ਪਰੰਤੂ ਇਸ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਜੋੜ ਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਬੱਲੂ ਨੇ ਬਜਟ ਪੇਸ਼ ਹੋਣ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੀ ਨਹੀਂ, ਬਲਕਿ ਪੂਰੇ ਦੇਸ਼ ਦੇ ਲੋਕ ਮੁਫ਼ਤ ਮੈਡੀਕਲ ਸਹੂਲਤ ਦੇਣ ਦੀ ਮੰਗ ਕਰਦੇ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰ ਦਿੱਤਾ ਹੈ। ਪੰਜਾਬ ਦਾ ਬਜਟ ਪਿਛਲੀਆਂ ਸਰਕਾਰਾਂ ਦੇ ਸਮੇਂ ਦੇ ਬਜਟ ਤੋਂ ਕਿਤੇ ਜ਼ਿਆਦਾ ਹੋ ਚੁੱਕਾ ਹੈ ਅਤੇ ਆਏ ਦਿਨ ਲੋਕਾਂ ਦੇ ਹਿੱਤਾਂ ਵਿਚ ਐਲਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਹੋ ਰਹੀ ਹੈ, ਉਸੇ ਤਰ੍ਹਾਂ ਪੰਜਾਬ ਦੇ ਲੋਕਾਂ ਲਈ ਸਿਹਤ ਬੀਮਾ ਸਕੀਮ ਸ਼ੁਰੂ ਹੋਵੇਗੀ। ਕੇਵਲ ਇਹੀ ਨਹੀਂ, ਸਕੂਲ ਲਈ 18 ਹਜ਼ਾਰ ਕਰੋੜ, ਖੇਡਾਂ ਦੇ ਤਹਿਤ ਹਰੇਕ ਪਿੰਡ ਵਿਚ ਚ ਖੇਡ ਮੈਦਾਨ ਬਣਾਉਣ ਦਾ ਬਜਟ ਵੀ ਰੱਖਿਆ ਗਿਆ ਹੈ।