ਨਵਾਂਸ਼ਹਿਰ , (ਜਤਿੰਦਰਪਾਲ ਸਿੰਘ ਕਲੇਰ):
ਬਾਰ ਕੌਂਸਲ ਨਵਾਂਸ਼ਹਿਰ ਦੀ ਨਵੀਂ ਚੁਣੀ ਗਈ ਕਾਰਜਕਾਰਨੀ ਵਿੱਚ ਬਲਾਚੌਰ ਦੇ ਸੀਨੀਅਰ ਅਤੇ ਤਜਰਬੇਕਾਰ ਐਡਵੋਕੇਟ ਕ੍ਰਿਸ਼ਨ ਚੰਦਰ ਭੁੱਟਾ ਨੂੰ ਸੀਨੀਅਰ ਵਾਈਸ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੇ ਇਸ ਅਹੁਦੇ ’ਤੇ ਚੁਣੇ ਜਾਣ ਦੀ ਖ਼ਬਰ ਮਿਲਦਿਆਂ ਹੀ ਸਮੁੱਚੇ ਵਕੀਲ ਭਾਈਚਾਰੇ, ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਡਾ. ਰਜਿੰਦਰ ਸਿੰਘ ਲੱਕੀ ਚਾਹਲ ਨੇ ਦੱਸਿਆ ਕਿ ਐਡਵੋਕੇਟ ਕ੍ਰਿਸ਼ਨ ਚੰਦਰ ਭੁੱਟਾ ਪਿਛਲੇ ਲੰਬੇ ਸਮੇਂ ਤੋਂ ਕਾਨੂੰਨੀ ਖੇਤਰ ਵਿੱਚ ਇਮਾਨਦਾਰੀ, ਨਿਰਪੱਖਤਾ ਅਤੇ ਮਿਹਨਤ ਨਾਲ ਸੇਵਾਵਾਂ ਨਿਭਾ ਰਹੇ ਹਨ। ਉਹ ਹਮੇਸ਼ਾ ਹੀ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਯਤਨਸ਼ੀਲ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਬਾਰ ਕੌਂਸਲ ਹੋਰ ਮਜ਼ਬੂਤ ਹੋਵੇਗੀ ਅਤੇ ਵਕੀਲਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਡਾ. ਰਜਿੰਦਰ ਸਿੰਘ ਲੱਕੀ ਚਾਹਲ, ਦਵਿੰਦਰ ਕੁਮਾਰ ਸੋਨੀ, ਪਵਨ ਕੁਮਾਰ, ਡਾ. ਬਲਵਿੰਦਰ ਬੈਂਸ, ਸੁਖਵਿੰਦਰ ਸਿੰਘ, ਜਸਵੀਰ ਜੱਸੀ, ਜਸਵੀਰ ਸਿੰਘ ਘੁੰਮਣ, ਗੁਰਮੁੱਖ ਪਾਬਲਾ, ਡਾ. ਅਸ਼ੋਕ ਦੁੱਗਲ ਅਤੇ ਹੋਰ ਪਤਵੰਤੇ ਸੱਜਣਾਂ ਨੇ ਐਡਵੋਕੇਟ ਕ੍ਰਿਸ਼ਨ ਚੰਦਰ ਭੁੱਟਾ ਨੂੰ ਫੁੱਲਾਂ ਦੇ ਹਾਰ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਹੀ ਨਹੀਂ ਸਗੋਂ ਸਮੁੱਚੇ ਬਲਾਚੌਰ ਇਲਾਕੇ ਦਾ ਮਾਣ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਐਡਵੋਕੇਟ ਭੁੱਟਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਵਕੀਲ ਭਾਈਚਾਰੇ ਦੀ ਭਲਾਈ ਲਈ ਕੰਮ ਕਰਨਗੇ।














Leave a Reply