ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ)
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਇਤਿਹਾਸਕ ਪਿੰਡ ਖਟਕੜਕਲਾਂ ‘ਚ ਹੈਰੀਟੇਜ ਸਟਰੀਟ ਬਣਾਉਣ ਲਈ ਕੇਂਦਰ ਸਰਕਾਰ ਨੇ 53 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਮਹੱਤਵਪੂਰਨ ਘੋਸ਼ਣਾ ‘ਤੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਨਵਾਂਸ਼ਹਿਰ ਦੇ ਨਿਜੀ ਹੋਟਲ ਵਿਚ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕੀਤੀ ਇਸ ਸੰਬੰਧੀ ਉਹ ਕਈ ਵਾਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮਿਲ ਚੁੱਕੇ ਸਨ। ਲੋਕ ਸਭਾ ਚੋਣਾਂ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਪਿੰਡ ਖਟਕੜਕਲਾਂ ਦੇ ਵਿਕਾਸ ਲਈ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਮੋਦੀ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਹੈਰੀਟੇਜ ਸਟਰੀਟ ਨਾ ਸਿਰਫ਼ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸੰਭਾਲੇਗੀ, ਬਲਕਿ ਇਹ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀ ਸ਼ਹਾਦਤ ਅਤੇ ਆਜ਼ਾਦੀ ਸੰਘਰਸ਼ ਵਿੱਚ ਉਨ੍ਹਾਂ ਦੀ ਭੂਮਿਕਾ ਤੋਂ ਪ੍ਰੇਰਿਤ ਵੀ ਕਰੇਗੀ। ਇਸ ਪ੍ਰੈਸ ਕਾਨਫਰੰਸ ਦੌਰਾਨ ਮਹਿਲਾ ਮੋਰਚਾ ਦੇ ਸੀਨੀਅਰ ਭਾਜਪਾ ਆਗੂ ਮੈਡਮ ਵਰਿੰਦਰ ਕੌਰ ਥਾਂਦੀ, ਹਲਕਾ ਨਵਾਂਸ਼ਹਿਰ ਇੰਚਾਰਜ ਪੂਨਮ ਮਾਨਿਕ,ਸੰਜੀਵ ਭਾਰਦਵਾਜ ਜ਼ਿਲ੍ਹਾ ਵਾਈਸ ਪ੍ਰਧਾਨ ,ਬਹਾਦਰ ਚੰਦ ਅਰੋੜਾ, ਕੁਲਵਿੰਦਰ ਸਿੰਘ, ਰਮਾਨੰਦ ਭਨੋਟ,ਸਮੇਤ ਭਾਜਪਾ ਦੇ ਕਈ ਆਗੂ ਹਾਜ਼ਰ ਸਨ।