ਬਲਾਚੌਰ, (ਜਤਿੰਦਰਪਾਲ ਸਿੰਘ ਕਲੇਰ):
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬਲਾਚੌਰ ਵਿਖੇ ਹੋਈ ਪੰਜਾਬ ਬਚਾਓ ਰੈਲੀ ਵਿੱਚ ਉਮੜੇ ਅਥਾਹ ਅਤੇ ਬੇਸ਼ੁਮਾਰ ਇਕੱਠ ਨੇ ਸਾਰੇ ਰਿਕਾਰਡ ਤੋੜ ਦਿੱਤੇ। ਰੈਲੀ ਦੀ ਸਫਲਤਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਦੀਪ ਚੌਧਰੀ (ਹਨੀ) ਟੌਂਸਾ ਨੇ ਬਲਾਚੌਰ ਦੀ ਇਸ ਇਤਿਹਾਸਕ ਰੈਲੀ ਨੂੰ ਸਫਲ ਬਣਾਉਣ ਲਈ ਇਲਾਕੇ ਦੇ ਲੋਕਾਂ, ਵਰਕਰਾਂ, ਸੀਨੀਅਰ ਆਗੂਆਂ ਅਤੇ ਖਾਸ ਤੌਰ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਮੁੜ ਤੋਂ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ। ਸੰਦੀਪ ਚੌਧਰੀ ਹਨੀ ਟੌਂਸਾ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੀ ਸਰਕਾਰ ਬਣੇਗੀ ਕਿਉਂਕਿ ਲੋਕ ਅਕਾਲੀ ਦਲ ਦੇ ਸ਼ਾਸਨਕਾਲ ਵਿੱਚ ਹੋਏ ਵਿਕਾਸ, ਸ਼ਾਂਤੀ ਅਤੇ ਖੁਸ਼ਹਾਲੀ ਨੂੰ ਯਾਦ ਕਰ ਰਹੇ ਹਨ ਅਤੇ ਮੁੜ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਬਲਾਚੌਰ ਹਲਕੇ ਦੇ ਲੋਕਾਂ ਨੇ ਜੋ ਪਿਆਰ ਅਤੇ ਸਤਿਕਾਰ ਦਿੱਤਾ ਹੈ ਉਸ ਨੂੰ ਉਹ ਕਦੇ ਨਹੀਂ ਭੁੱਲਣਗੇ ਅਤੇ ਉਹ ਹਮੇਸ਼ਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਰਬੱਤ ਦੇ ਭਲੇ ਦੀ ਗੱਲ ਕਰਦੀ ਹੈ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ।













Leave a Reply