07 ਬੈਚਾਂ ਵੱਲੋ 6 ਕਰੋੜ 90 ਲੱਖ 47 ਹਜ਼ਾਰ 01 ਸੌ 60 ਰੁਪਏ ਦੇ ਅਵਾਰਡ ਸੁਣਾਏ ਗਏ ।
ਨਵਾਂਸ਼ਹਿਰ (ਜਤਿੰਦਰਪਾਲ ਸਿੰਘ ਕਲੇਰ )
ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਦੀ ਅਗਵਾਈ ਹੇਠ ਅਤੇ ਸਿਵਲ ਜੱਜ (ਸੀਨੀਅਰ ਡਿਵੀਜਨ)- ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਜੀਆਂ ਦੀ ਦੇਖ-ਰੇਖ ਹੇਠ ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ ਮਿਤੀ 12.09.2026 ਨੂੰ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਵੱਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ ਗਿਆ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 07 ਬੈਚਾਂ ਵੱਲੋ ਵੱਖ ਵੱਖ ਤਰ੍ਹਾਂ ਦੇ 13494 ਕੇਸਾਂ ਵਿੱਚੋਂ 12540 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ਤੇ ਨਿਪਟਾਰਾ ਕਰਦਿਆ 6 ਕਰੋੜ 90 ਲੱਖ 47 ਹਜ਼ਾਰ 01 ਸੌ 60 ਰੁਪਏ ਦੇ ਅਵਾਰਡ ਸੁਣਾਏ ਗਏ । ਇਹ ਜਾਣਕਾਰੀ ਦੇਂਦਿਆ ਹੋਇਆ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾਂ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਪੱਧਰ ਤੇ 06 ਬੈਂਚ ਅਤੇ ਇੱਕ ਸਬ ਡਵੀਜ਼ਨ ਬਲਾਚੌਰ ਵਿਖੇ ਲਗਾਏ ਗਏ ਸਨ । ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਸ਼੍ਰੀ ਅਸ਼ੋਕ ਕਪੂਰ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਸ਼ਹੀਦ ਭਗਤ ਸਿੰਘ ਨਗਰ ਸ. ਬਲਜਿੰਦਰ ਸਿੰਘ ਮਾਨ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-1 ਮਿਸ. ਅਪਰਾਜਿਤਾ ਜੋਸ਼ੀ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ ਡਾ. ਗਗਨਦੀਪ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਰਵੀ ਪਾਲ ਸਿੰਘ ਭਾਰਦਵਾਜ, ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਸਿਮਰਨ ਚਲਾਨਾ ਅਤੇ ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਐਸ.ਡੀ.ਜੇ.ਐਮ ਬਲਾਚੌਰ ਮਿਸ. ਲਵਜਿੰਦਰ ਕੌਰ, ਜੀਆਂ ਦੀਆਂ ਅਦਾਲਤਾਂ ਵੱਲੋ ਇਸ ਕੌਮੀ ਲੋਕ ਅਦਾਲਤ ਵਿੱਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ਐਡਵੋਕੇਟਜ਼, ਐਨ.ਜੀ.ਓ ਮੈਬਰ ਸ਼ਾਮਲ ਸਨ । ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਕਸਦ ਦੋਵਾਂ ਧਿਰਾਂ ਦਾ ਆਪਸੀ ਸਮਝੌਤੇ ਅਤੇ ਰਾਜੀਨਾਮੇ ਰਾਹੀ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ ਤੇ ਲੋਕਾਂ ਵਿੱਚ ਆਪਸੀ ਭਾਈਚਾਰੇ ਵਿੱਚ ਪਿਆਰ ਬਣਿਆ ਰਹੇ । ਉਹਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਇਸ ਤਰਾਂ ਦੀਆਂ ਸਮੇ-ਸਮੇ ਤੇ ਲੱਗ ਰਹੀਆ ਲੋਕ ਅਦਾਲਤਾਂ ਦਾ ਵੱਧ ਤੋ ਵੱਧ ਲਾਭ ਲੈਣਾ ਚਾਹੀਦਾ ਹੈ ।













Leave a Reply