ਪੰਜਾਬ ਬਚਾਓ ਰੈਲੀ ਵਿੱਚ ਸ਼ਾਮਲ ਵਰਕਰਾਂ ਦਾ ਬਿੱਟੂ ਹੱਕਲਾਂ ਨੇ ਕੀਤਾ ਧੰਨਵਾਦ


ਬਲਾਚੌਰ 13 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) 

 ਬਲਾਚੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਵਾਲੇ ਪਾਰਟੀ ਆਗੂਆਂ, ਯੂਥ ਵਰਕਰਾਂ ਅਤੇ ਸਮੂਹ ਪਾਰਟੀ ਵਰਕਰਾਂ ਦਾ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਬਿੱਟੂ ਹੱਕਲਾਂ ਨੇ ਤਹਿ ਦਿਲੋਂ ਧੰਨਵਾਦ ਕੀਤਾ।

ਬਿੱਟੂ ਹੱਕਲਾਂ ਨੇ ਕਿਹਾ ਕਿ ਰੈਲੀ ਵਿੱਚ ਵਰਕਰਾਂ ਵੱਲੋਂ ਦਿਖਾਏ ਗਏ ਉਤਸ਼ਾਹ ਅਤੇ ਇਕਜੁੱਟਤਾ ਨੇ ਸਾਬਤ ਕਰ ਦਿੱਤਾ ਹੈ ਕਿ ਪਾਰਟੀ ਦਾ ਵਰਕਰ ਪੂਰੇ ਜੋਸ਼ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ।

ਉਨ੍ਹਾਂ ਕਿਹਾ ਕਿ ਖਾਸ ਤੌਰ ’ਤੇ ਨੌਜਵਾਨਾਂ ਵੱਲੋਂ ਰੈਲੀ ਵਿੱਚ ਕੀਤੀ ਗਈ ਭਰਵੀਂ ਸ਼ਮੂਲੀਅਤ ਸ਼ਲਾਘਾਯੋਗ ਰਹੀ। ਯੂਥ ਅਕਾਲੀ ਦਲ ਵੱਲੋਂ ਨੌਜਵਾਨਾਂ ਦੇ ਮਸਲਿਆਂ ਨੂੰ ਲਗਾਤਾਰ ਉਠਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਲਈ ਜ਼ਮੀਨੀ ਪੱਧਰ ’ਤੇ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।

ਅੰਤ ਵਿੱਚ ਬਿੱਟੂ ਹੱਕਲਾਂ ਨੇ ਪੰਜਾਬ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਸਮੂਹ ਪਾਰਟੀ ਆਗੂਆਂ, ਵਰਕਰਾਂ, ਨੌਜਵਾਨਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ।


Leave a Reply

Your email address will not be published. Required fields are marked *