ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਬੇਟ ਖੇਤਰ ਦੇ 4 ਪਿੰਡਾਂ ਲਈ 17 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ
ਬਲਾਚੌਰ, (ਜਤਿੰਦਰ ਪਾਲ ਸਿੰਘ ਕਲੇਰ ) —
ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਅਤੇ ਪੇਂਡੂ ਖੇਤਰਾਂ ਦੀ ਨੁਹਾਰ ਬਦਲਣ ਦੇ ਮਨੋਰਥ ਨਾਲ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵੱਲੋਂ ਇਲਾਕੇ ਦੀ ਪ੍ਰਗਤੀ ਲਈ ਲਗਾਤਾਰ ਠੋਸ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਪਿੰਡ ਖੋਜਾ ਬੇਟ, ਜੱਟਪੁਰ, ਨਿਆਣਾ ਬੇਟ ਅਤੇ ਬੰਗਾ ਬੇਟ ਦੇ ਵਿਕਾਸ ਕਾਰਜਾਂ ਲਈ ਕੁੱਲ 17 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਸਬੰਧਤ ਪੰਚਾਇਤਾਂ ਨੂੰ ਸੌਂਪੇ ਗਏ।ਇਲਾਕੇ ਦੇ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਲਈ ਜਾਰੀ ਕੀਤੇ ਗਏ ਫੰਡਾਂ ਦੀ ਵੰਡ ਇਸ ਪ੍ਰਕਾਰ ਹੈ ਪਿੰਡ ਖੋਜਾ ਬੇਟ: 5 ਲੱਖ ਰੁਪਏਪਿੰਡ ਜੱਟਪੁਰ: 5 ਲੱਖ ਰੁਪਏ)
ਪਿੰਡ ਨਿਆਣਾ ਬੇਟ 4 ਲੱਖ ਰੁਪਏ ਪਿੰਡ ਬੰਗਾ ਬੇਟ 3 ਲੱਖ ਰੁਪਏ ਦੇ ਚੈੱਕ ਭੇਟ ਕੀਤੇ l ਇਸ ਮੌਕੇ ਹਾਜ਼ਰ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਨੋਰਥ ਸੂਬੇ ਦੇ ਹਰ ਨਾਗਰਿਕ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਉਹਨਾਂ ਆਖਿਆ, “ਜਨਤਾ ਨੇ ਸਾਡੇ ਉੱਪਰ ਜੋ ਅਥਾਹ ਵਿਸ਼ਵਾਸ ਪ੍ਰਗਟਾਇਆ ਹੈ, ਉਸ ‘ਤੇ ਖ਼ਰਾ ਉੱਤਰਨਾ ਸਾਡਾ ਸਭ ਤੋਂ ਵੱਡਾ ਫ਼ਰਜ਼ ਹੈ। ਅਸੀਂ ਪੂਰੀ ਮਿਹਨਤ, ਇਮਾਨਦਾਰੀ ਅਤੇ ਦ੍ਰਿੜ ਸੰਕਲਪ ਨਾਲ ਹਲਕੇ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੇ ਹਾਂ, ਤਾਂ ਜੋ ਕੋਈ ਵੀ ਪਿੰਡ ਵਿਕਾਸ ਦੀ ਲੀਹ ਤੋਂ ਪਿੱਛੇ ਨਾ ਰਹਿ ਜਾਵੇ।”
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ ਗਏ ਹਨ। ਘਰੇਲੂ ਖਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ, ਪਿੰਡਾਂ-ਸ਼ਹਿਰਾਂ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਸਕੂਲਾਂ ਦਾ ਬਦਲ ਰਿਹਾ ਮਿਆਰ ਸਰਕਾਰ ਦੀ ਲੋਕ-ਹਿਤੈਸ਼ੀ ਸੋਚ ਦਾ ਪ੍ਰਤੱਖ ਪ੍ਰਮਾਣ ਹਨ।
ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹਲਕਾ ਵਿਧਾਇਕਾ ਦੀ ਯੋਗ ਅਗਵਾਈ ਹੇਠ ਪਿੰਡਾਂ ਦੀਆਂ ਗਲੀਆਂ-ਨਾਲੀਆਂ ਦੀ ਮੁਰੰਮਤ, ਛੱਪੜਾਂ ਦੇ ਨਵੀਨੀਕਰਨ, ਪੀਣ ਵਾਲੇ ਸਾਫ਼ ਪਾਣੀ ਅਤੇ ਸਟ੍ਰੀਟ ਲਾਈਟਾਂ ਵਰਗੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ 17 ਲੱਖ ਰੁਪਏ ਦੇ ਫੰਡਾਂ ਨਾਲ ਨਿਆਣਾ ਬੇਟ, ਖੋਜਾ ਬੇਟ, ਬੰਗਾ ਬੇਟ ਅਤੇ ਜੱਟਪੁਰ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ। ਬਿਨਾਂ ਕਿਸੇ ਭੇਦਭਾਵ ਦੇ ਹਰ ਖੇਤਰ ਦਾ ਵਿਕਾਸ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਗ੍ਰਾਂਟਾਂ ਦੇ ਚੈੱਕ ਪ੍ਰਾਪਤ ਕਰਨ ਉਪਰੰਤ ਪਿੰਡ ਨਿਆਣਾ ਬੇਟ, ਖੋਜਾ ਬੇਟ, ਬੰਗਾ ਬੇਟ ਅਤੇ ਜੱਟਪੁਰ ਦੀਆਂ ਗ੍ਰਾਮ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ, ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਵਿਧਾਇਕਾ ਵੱਲੋਂ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਵਚਨਬੱਧਤਾ ਨਾਲ ਲੋਕਾਂ ਵਿੱਚ ਇੱਕ ਨਵਾਂ ਉਤਸ਼ਾਹ ਅਤੇ ਵਿਸ਼ਵਾਸ ਪੈਦਾ ਹੋਇਆ ਹੈ।ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਇਲਾਕੇ ਦੇ ਪਤਵੰਤੇ ਸੱਜਣ ਅਤੇ ਭਾਰੀ ਸੰਖਿਆ ਵਿੱਚ ਗ੍ਰਾਮੀਣ ਮੌਜੂਦ ਸਨ।













Leave a Reply