ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ)
ਪੰਜਾਬ ਵਿਚਲੀ ‘ਆਪ’ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਆਦਾ ਚੀਜ਼ਾਂ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਹੈ ਤਾਂ ਜੋ ਲੋਕਾਂ ਸਾਹਮਣੇ ਸੱਚ ਨਾ ਸਕੇ ਅਤੇ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਆਪ ਪਾਰਟੀ ਦੀ ਸਰਕਾਰ ਲੋਕਾਂ ਨੂੰ ਵੱਡੇ ਸੁਪਨੇ ਦਿਖਾ ਕੇ ਸੱਤਾ ਵਿਚ ਆਈ ਸੀ ਪਰ ਅੱਜ ਇਹ ਹਾਲ ਹੈ ਕਿ ਸਰਕਾਰ ਦੇ ਇਸ ਬਜਟ ਤੋਂ ਬਾਅਦ ਪੰਜਾਬ ਸਿਰ ਕਰਜ਼ਾ 4,17,136 ਕਰੋੜ ਹੋ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀ ਜੇ ਪੀ ਦੇ ਜਿਲਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਬਜਟ ਨਾਲ ਪੰਜਾਬ ਹੋਰ ਕਰਜ਼ਾਈ ਹੋਵੇਗਾ।