ਬਲਾਚੌਰ, 15 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):
ਸਵ: ਗੁਲਜ਼ਾਰ ਸਿੰਘ ਦਿੜਬਾ ਨੂੰ ਇਨਸਾਫ਼ ਦਵਾਉਣ ਲਈ ਅੱਜ ਬਲਾਚੌਰ ਤੋਂ ਸੈਂਕੜੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਚੰਡੀਗੜ੍ਹ ਲਈ ਰਵਾਨਾ ਹੋਇਆ।
ਬੱਛੂਆਂ ਟੋਲ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਮੰਤਰੀ ਹਰਪਾਲ ਸਿੰਘ ਚੀਮਾ ਅੱਗੇ ਨਸ਼ਿਆਂ ਦਾ ਮਾਮਲਾ ਚੁੱਕਣ ਬਦਲੇ ਧਮਕੀਆਂ ਅਤੇ ਜ਼ਲੀਲਤ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਗਵਾਉਣ ਵਾਲੇ ਸਵ: ਗੁਲਜ਼ਾਰ ਸਿੰਘ ਦਿੜਬਾ ਨੂੰ ਇਨਸਾਫ਼ ਦਵਾਉਣਾ ਇਸ ਇਕੱਠ ਦਾ ਮੁੱਖ ਮਕਸਦ ਹੈ।
ਅਜੇ ਮੰਗੂਪੁਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਇੱਕ ਸੱਚੇ ਅਤੇ ਨਿਡਰ ਵਿਅਕਤੀ ਨੂੰ ਜਿਸ ਤਰ੍ਹਾਂ ਤੰਗ-ਪ੍ਰੇਸ਼ਾਨ ਕੀਤਾ ਗਿਆ, ਇਹ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ। ਅਸੀਂ ਮੰਗ ਕਰਦੇ ਹਾਂ ਕਿ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਇਸ ਮਾਮਲੇ ਵਿੱਚ ਸ਼ਾਮਲ ਹੋਰਨਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।
ਇਸ ਮੌਕੇ ਬਲਾਚੌਰ ਤੋਂ ਸੈਂਕੜੇ ਦੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਆਪਣੇ ਵਾਹਨਾਂ ਦੇ ਕਾਫ਼ਲੇ ਨਾਲ ਬੱਛੂਆਂ ਟੋਲ ਪਲਾਜ਼ਾ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ।ਇਸ ਮੌਕੇ , ਧਰਮਪਾਲ ਭਰਥਲਾ ਸਾਬਕਾ ਚੇਅਰਮੈਨ, ਤਰਸੇਮ ਚੌਧਰੀ ਸਾਬਕਾ ਚੇਅਰਮੈਨ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ (ਆਰ ਜੀ ਪੀ ਆਰ ਐਸ ) , ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ , ਜਿੰਦਰ ਕੁਮਾਰ ਐਸੀ ਸੈਲ ਕਾਂਗਰਸ ਚੈਅਰਮੈਨ ਬਲਾਕ ਬਲਾਚੌਰ, ਨਾਨਕ ਸਿੰਘ ਜੰਡੀ ਚੇਅਰਮੈਨ ਬਲਾਕ ਸੰਮਤੀ ਬਲਾਚੌਰ , ਸ਼ਾਮ ਚੌਧਰੀ ਮੰਡਲ ਪ੍ਰਧਾਨ, ਵਿਜੇ ਕੁਮਾਰ ਸੋਨੂੰ ਮੀਤ ਪ੍ਰਧਾਨ ਡੀਸੀਸੀ, ਦੇਸ ਰਾਜ ਹੱਕਲਾ ਬਲਾਕ ਸੰਮਤੀ, ਮੋਹਨ ਲਾਲ ਖਰੋੜ, ਹੇਮੰਤ ਚੌਧਰੀ ਪ੍ਰਧਾਨ, ਲਾਲ ਚੋਧਰੀ ਜਨਰਲ ਸਕੱਤਰ, ਕੁਲਦੀਪ ਚੌਧਰੀ ਪ੍ਰਧਾਨ ਕਿਸਾਨ ਸੈੱਲ, ਜਤਿੰਦਰ ਸਿੰਘ ਪ੍ਰਧਾਨ ਕਿਸਾਨ ਸੈੱਲ-੨, ਮਹਿੰਦਰ ਪਾਲ ਬਲਾਕ ਸੰਮਤੀ ਮੈਂਬਰ ਭਰਥਲਾ, ਕੁਲਵਿੰਦਰ ਮੰਡ ਸੋਸ਼ਲ ਮੀਡੀਆ ਇੰਚਾਰਜ,ਪਰਮਜੀਤ ਦੁੱਗਲ, ਸੰਜੀਵ ਕੁਮਾਰ ਸੋਨੂੰ,ਅਰਜੁਨ ਸਿੰਘ ਸਮਾਜ ਸੇਵੀ,ਜਗਤਾਰ ਖਾਨ ਪ੍ਰਿੰਸ ਪਵਾਰ ਭਰਥਲਾ ਸਮੇਤ ਕਾਂਗਰਸ ਵਰਕਰ ਅਤੇ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।













Leave a Reply